Tuesday, May 14, 2024
13.6 C
Vancouver

ਵੈਨਕੂਵਰ ‘ਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ, ਦੋ ਭਾਰਤੀ ਪਾਇਲਟਾਂ ਸਮੇਤ 3 ਲੋਕਾਂ ਦੀ ਮੌਤ

ਵੈਨਕੂਵਰ : ਕੈਨੇਡਾ ਦੇ ਵੈਨਕੂਵਰ ਨੇੜੇ ਚਿਲੀਵੈਕ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਜਹਾਜ਼ ‘ਚ ਸਵਾਰ ਦੋ ਭਾਰਤੀ ਟਰੇਨੀ ਪਾਇਲਟਾਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਮੀਡੀਆ ਮੁਤਾਬਕ ਜਹਾਜ਼ ਖੇਤਰ ‘ਚ ਇਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਕਰੈਸ਼ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਹਾਜ਼ ਹਾਦਸੇ ਵਿੱਚ ਮਰਨ ਵਾਲੇ ਦੋ ਭਾਰਤੀ ਪਾਇਲਟਾਂ ਦੇ ਨਾਮ ਅਭੈ ਗਡਰੂ ਅਤੇ ਯਸ਼ ਵਿਜੇ ਰਾਮੂਗੜੇ ਹਨ। ਉਹ ਮੁੰਬਈ ਦਾ ਰਹਿਣ ਵਾਲਾ ਸੀ। ਸਥਾਨਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕਰ ਰਹੇ ਹਨ। ਕੈਨੇਡਾ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਗਿਆ ਹੈ ਅਤੇ ਖੇਤਰ ਵਿੱਚ ਕਿਸੇ ਜਾਨੀ ਨੁਕਸਾਨ ਜਾਂ ਧਮਕੀਆਂ ਦੀ ਕੋਈ ਰਿਪੋਰਟ ਨਹੀਂ ਹੈ। ਹਾਦਸੇ ਦਾ ਸ਼ਿਕਾਰ ਹੋਏ ਜਹਾਜ਼ ਦਾ ਨਾਂ ਪਾਈਪਰ ਪੀਏ-34 ਸੇਨੇਕਾ ਹੈ।ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਘਟਨਾ ਸਬੰਧੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਜਹਾਜ਼ ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਕੈਨੇਡਾ ਦੇ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਕਿਹਾ ਕਿ ਜਾਂਚਕਰਤਾਵਾਂ ਨੂੰ ਘਟਨਾ ਵਾਲੀ ਥਾਂ ‘ਤੇ ਭੇਜਿਆ ਜਾ ਰਿਹਾ ਹੈ।ਐਮਰਜੈਂਸੀ ਹੈਲਥ ਸਰਵਿਸਿਜ਼ ਨੇ ਕਿਹਾ ਕਿ ਪੰਜ ਐਂਬੂਲੈਂਸ ਅਤੇ ਇੱਕ ਪੈਰਾ ਮੈਡੀਕਲ ਸੁਪਰਵਾਈਜ਼ਰ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਏ ਹਨ।