Tuesday, May 14, 2024
12 C
Vancouver

ਅਮਰੀਕਾ ਦੇ ਸੂਬੇ ਮੈਸੇਚਿਉਸੇਟਸ ਦੇ ਇਕ ਘਰ ‘ਚੋਂ ਭਾਰਤੀ ਮੂਲ ਦੇ ਪਰਿਵਾਰ ਦੀਆਂ ਲਾਸ਼ਾਂ ਮਿਲੀਆਂ

ਨਿਊਯਾਰਕ, : ਬੀਤੇਂ ਦਿਨ ਅਮਰੀਕਾ ਦੇ ਮੈਸੇਚਿਉਸੇਟਸ ਸੂਬੇ ਤੋ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਸ ਦੇ ਵਿੱਚ ਉਹਨਾਂ ਦੇ ਘਰ ਵਿੱਚੋ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾ ਭਾਰਤੀ ਮੂਲ ਦੇ ਜੋੜੇ ਅਤੇ ਉਸ ਦੀ ਧੀ ਦੀਆਂ ਲਾਸ਼ਾਂ ਮਿਲਿਆ ਹਨ।ਇਹ ਲਾਸ਼ਾਂ ਉਹਨਾਂ ਦੇ ਆਪਣੇ ਆਲੀਸ਼ਾਨ ਘਰ ਵਿਚੋਂ ਪੁਲਿਸ ਨੂੰ ਮਿਲੀਆਂ ਹਨ।ਜਿੰਨਾਂ ਦੀ ਸ਼ਨਾਖ਼ਤ ਰਾਕੇਸ਼ ਕਮਲ (57), ਉਨ੍ਹਾਂ ਦੀ ਪਤਨੀ ਟੀਨਾ (54) ਅਤੇ ਉਨ੍ਹਾਂ ਦੀ ਧੀ ਅਰਿਆਨਾ (18) ਸਾਲ ਦੀਆ ਹਨ ਜੋ ਸ਼ਾਮ ਦੇ ਕਰੀਬ 7.30 ਵਜੇ ਦੇ ਕਰੀਬ ਡੋਵਰ ਵਿੱਚ ਸਥਿੱਤ ਉਨ੍ਹਾਂ ਦੇ ਘਰ ਤੋਂ ਮਿਲੀਆਂ। ਟੀਨਾ ਅਤੇ ਉਸ ਦਾ ਪਤੀ ਪਹਿਲਾਂ ਐਜੂਨੋਵਾ ਨਾਮ ਦੀ ਸਿੱਖਿਆ ਖੇਤਰ ਨਾਲ ਸਬੰਧਤ ਕੰਪਨੀ ਚਲਾਉਂਦੇ ਸਨ ਜੋ ਬਾਅਦ ਵਿੱਚ ਬੰਦ ਕਰ ਦਿੱਤੀ ਗਈ ਸੀ। ਜ਼ਿਲ੍ਹਾ ਅਟਾਰਨੀ ਨੇ ਇਸ ਘਟਨਾ ਨੂੰ ‘ਘਰੇਲੂ ਹਿੰਸਾ’ ਦੱਸਿਆ ਅਤੇ ਕਿਹਾ ਕਿ ਕਮਲ ਦੀ ਲਾਸ਼ ਨੇੜੇ ਬੰਦੂਕ ਮਿਲੀ ਹੈ। ਉਨ੍ਹਾਂ ਇਹ ਦੱਸਣ ਤੋਂ ਇਨਕਾਰ ਕਰ ਦਿੱਤਾ ਕੀ ਪਰਿਵਾਰ ਦੇ ਤਿੰਨਾਂ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਅਤੇ ਕਿਸ ਨੇ ਕੀਤੀ ਸੀ। ਜੋੜਾ ਪਿਛਲੇ ਕੁਝ ਸਾਲਾਂ ਤੋਂ ਵਿੱਤੀ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਸੀ। ਜੋੜੇ ਦੀ ਕੰਪਨੀ ਸਾਲ 2016 ਵਿੱਚ ਸ਼ੁਰੂ ਕੀਤੀ ਗਈ ਸੀ ਪਰ ਇਹ ਦਸੰਬਰ 2021 ਵਿੱਚ ਬੰਦ ਹੋ ਗਈ। ਐਜੂਨੋਵਾ ਦੀ ਵੈੱਬਸਾਈਟ ‘ਤੇ ਟੀਨਾ ਕਮਲ ਨੂੰ ਕੰਪਨੀ ਦੀ ਮੁੱਖ ਸੰਚਾਲਨ ਅਧਿਕਾਰੀ ਦੱਸਿਆ ਗਿਆ ਹੈ।