Friday, April 4, 2025
7 C
Vancouver

ਗੁਰੂ ਕਾਸ਼ੀ ਸਕੂਲ ਮੁਫਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ

ਭਗਤਾ ਭਾਈਕਾ (ਵੀਰਪਾਲ ਭਗਤਾ): ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਵਰਲਡ ਕੈਂਸਰ ਕੇਅਰ ਸੁਸਾਇਟੀ ਵੱਲੋਂ ਆਪਣਾ ਪੰਜਾਬ ਫਾਊਂਡੇਸ਼ਨ ਦੇ ਸਹਿਯੋਗ ਨਾਲ ਫਰੀ ਮੈਗਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਜਿਸ ਵਿੱਚ ਡਾ. ਧਰਮਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਮਾਹਿਰ ਟੀਮ ਵੱਲੋਂ 255 ਮਰੀਜਾਂ ਦਾ ਮੁਫਤ ਚੈੱਕਅਪ ਕੀਤਾ ਗਿਆ। ਜਿਸ ਵਿੱਚ ਔਰਤਾਂ ਅਤੇ ਮਰਦਾਂ ਦੇ ਕੈਂਸਰ ਦੀ ਸਰੀਰਕ ਜਾਂਚ ਔਰਤਾਂ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ ਟੈਸਟ, ਔਰਤਾਂ ਦੇ ਬੱਚੇ ਦਾਨੀ ਦੀ ਜਾਂਚ ਪੈਪ ਸਮੀਅਰ, ਮਰਦਾਂ ਦੇ ਗਦੂਦਾਂ ਦੇ ਕੈਂਸਰ ਲਈ ਪੀਐੱਸਏ ਟੈਸਟ, ਮੂੰਹ ਦੇ ਕੈਂਸਰ ਦੀ ਜਾਂਚ, ਹੱਡੀਆਂ ਦੇ ਟੈਸਟ, ਬਲੱਡ ਕੈਂਸਰ ਦੀ ਜਾਂਚ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੇ ਟੈਸਟ ਕੀਤੇ ਗਏ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆ।

ਇਸ ਕੈਂਪ ਵਿੱਚ ਮੁੱਖ ਮਹਿਮਾਨ ਵੱਜੋਂ ਡਾ. ਜਗਜੀਤ ਸਿੰਘ ਧੂਰੀ ਡਾਇਰੈਕਟਰ ਪੰਜਾਬ ਵਰਲਡ ਕੈਂਸਰ ਕੇਅਰ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਦੌਰਾਨ ਉਹਨਾਂ ਨੇ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਜਿੰਨ੍ਹਾਂ ਵਿਚ ਪ੍ਰੈਸ ਕਲੱਬ ਭਗਤਾ, ਭਾਈ ਬਹਿਲੋ ਸਮਾਜ ਸੇਵਾ ਸੁਸਾਇਟੀ, ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸ਼ਨ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਭਾਈ

ਭਗਤਾ ਸੇਵਾ ਕਲੱਬ ਅਤੇ ਭੂਤਾਂ ਵਾਲਾ ਖੂਹ ਕਮੇਟੀ ਭਗਤਾ ਭਾਈ ਦਾ ਵਿਸ਼ੇਸ ਤੌਰ ਤੇ ਸਨਮਾਨ ਕੀਤਾ ਗਿਆ, ਜਿਨ੍ਹਾਂ ਦੇ ਸਹਿਯੋਗ ਸਦਕਾ ਇਹ ਕੈਂਪ ਸਫਲਤਾ ਸਹਿਤ ਸੰਪਨ ਹੋਇਆ।  ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਡਾ. ਜਗਜੀਤ ਸਿੰਘ ਧੂਰੀ ਦਾ ਸਕੂਲ ਪਹੁੰਚਣ ਤੇ ਧੰਨਵਾਦ ਕਰਦੇ ਉਹਨਾਂ ਵੱਲੋਂ ਕੀਤੇ ਜਾਂ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਧੂਰੀ ਵਾਤਾਵਰਣ ਦੀ ਸੁੱਧਤਾਂ ਅਤੇ ਅਪੰਗ ਲੋਕਾਂ ਦੀ ਮੱਦਦ ਲਈ ਅਹਿਮ ਉਪਰਾਲੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਵਿੱਤ ਮੁਤਾਬਕ ਸਮਾਜ ਸੇਵਾ ਦੇ ਕਾਰਜਾਂ ਲਈ ਯਤਨ ਕਰਨੇ ਚਾਹੀਦੇ ਹਨ।

ਇਸ ਸਮੇਂ ਡਾ. ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਲੋੜਵੰਦ ਲੋਕਾਂ ਦੀ ਮੱਦਦ ਕਰਨਾ ਹਰ ਇਨਸਾਨ ਦਾ ਫਰਜ ਬਣਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸੰਸਥਾਂ ਵੱਲੋਂ ਭਵਿੱਖ ਵਿਚ ਸਮਾਜ ਸੇਵਾ ਦੇ ਕਾਰਜ ਜਾਰੀ ਰਹਿਣਗੇ।

ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਸਮੁੱਚੇ ਸਟਾਫ ਮੈਂਬਰਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਉਹਨਾਂ ਕਿਹਾ ਕਿ ਅਜਿਹੇ ਸਮਾਜ ਸੇਵਾ ਦੇ ਕੰਮ ਸਮੁੱਚੀ ਟੀਮ ਦੇ ਸਹਿਯੋਗ ਨਾਲ ਹੀ ਹੁੰਦੇ ਹਨ। ਉਹਨਾਂ ਨੇ ਵਿਸ਼ਵਾਸ਼ ਦਵਾਇਆ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੇ ਮਨੁੱਖਤਾ ਦੀ ਭਲਾਈ ਵਾਲੇ ਕਾਰਜ ਲਗਾਤਾਰਜਾਰੀਰਹਿਣਗੇ