ਯੇਰੂਸ਼ਲਮ : ਇਜ਼ਰਾਈਲ ਦੀ ਫ਼ੌਜ ਨੇ ਕਿਹਾ ਕਿ ਉਸ ਨੇ ਪਿਛਲੇ ਸਾਲ 7 ਅਕਤੂਬਰ ਨੂੰ ਹਮਾਸ ਦੇ ਹਮਲੇ ਦੌਰਾਨ ਬੰਦੀ ਬਣਾਏ ਛੇ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਫੌਜ ਨੇ ਅੱਜ ਬਿਆਨ ਵਿੱਚ ਕਿਹਾ ਕਿ ਉਸ ਦੇ ਫ਼ੌਜੀਆਂ ਨੇ ਬੀਤੀ ਰਾਤ ਦੱਖਣੀ ਗਾਜ਼ਾ ਵਿੱਚ ਅਪਰੇਸ਼ਨ ਦੌਰਾਨ ਲਾਸ਼ਾਂ ਬਰਾਮਦ ਕੀਤੀਆਂ। ਫੌਜ ਨੇ ਇਹ ਨਹੀਂ ਦੱਸਿਆ ਕਿ ਉਨ੍ਹਾਂ ਦੀ ਮੌਤ ਕਦੋਂ ਅਤੇ ਕਿਵੇਂ ਹੋਈ। ਇਹ ਲਾਸ਼ਾਂ ਅਜਿਹੇ ਸਮੇਂ ਬਰਾਮਦ ਹੋਈਆਂ ਹਨ, ਜਦੋਂ ਅਮਰੀਕਾ, ਮਿਸਰ ਅਤੇ ਕਤਰ ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗਬੰਦੀ ਸਮਝੌਤੇ ਲਈ ਕੋਸ਼ਿਸ਼ ਕਰ ਰਹੇ ਹਨ। ਇਸ ਸਮਝੌਤੇ ਵਿੱਚ ਹਮਾਸ ਵੱਲੋਂ ਬੰਦੀ ਬਣਾਏ ਲੋਕਾਂ ਦੀ ਰਿਹਾਈ ਵੀ ਸ਼ਾਮਲ ਹੈ। ਮੰਨਿਆ ਜਾ ਰਿਹਾ ਹੈ ਕਿ 7 ਅਕਤੂਬਰ ਨੂੰ ਹੋਏ ਹਮਲੇ ਤੋਂ ਬਾਅਦ ਵੀ ਹਮਾਸ ਵੱਲੋਂ 110 ਦੇ ਕਰੀਬ ਲੋਕ ਬੰਦੀ ਬਣਾਏ ਹੋਏ ਹਨ। ਇਜ਼ਰਾਈਲੀ ਅਧਿਕਾਰੀਆਂ ਦੇ ਅੰਦਾਜ਼ੇ ਮੁਤਾਬਕ ਇਨ੍ਹਾਂ ‘ਚੋਂ ਲਗਪਗ ਇਕ ਤਿਹਾਈ ਦੀ ਮੌਤ ਹੋ ਚੁੱਕੀ ਹੈ।