-ਕਾਂਗਰਸ ਅੰਮ੍ਰਿਤਾ ਵੜਿੰਗ ਨੂੰ ਚੋਣ ਲੜਾਉਣ ਦੀਆਂ ਤਾਕ ਵਿੱਚ
ਪਟਿਆਲਾ, (ਬਰਾੜ-ਭਗਤਾ ਭਾਈ ਕਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨ ਦੀ ਸੰਭਾਵਨਾ ਹੈ। ਉਨ੍ਹਾਂ ਨੇ ਗਿੱਦੜਬਾਹਾ ਹਲਕੇ ‘ਚ ਸਰਗਰਮੀਆਂ ਵਧਾ ਦਿੱਤੀਆਂ ਹਨ। ਇਸ ਕਾਰਨ ਸਿਆਸੀ ਗਲਿਆਰਿਆਂ ‘ਚ ਚਰਚਾ ਛਿੜ ਗਈ ਹੈ ਕਿ ਉਹ ਇੱਥੋਂ ਚੋਣ ਲੜ ਸਕਦੇ ਹਨ।
ਹਾਲਾਂਕਿ ਪਾਰਟੀ ਵੱਲੋਂ ਇਸ ਸਬੰਧੀ ਕੋਈ ਪੁਸ਼ਟੀ ਨਹੀਂ ਕੀਤੀ ਗਈ। ਸੁਖਬੀਰ ਸਿੰਘ ਬਾਦਲ ਵੱਲੋਂ ਐਤਵਾਰ ਨੂੰ ਲਗਾਤਾਰ ਦੂਜੇ ਦਿਨ ਇੱਥੇ ਦੌਰਾ ਕੀਤਾ ਗਿਆ। ਇਸ ਹਲਕੇ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਸਨ, ਜੋ ਹੁਣ ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬਣ ਚੁੱਕੇ ਹਨ। ਇਸ ਕਾਰਨ ਹੁਣ ਇਸ ਸੀਟ ‘ਤੇ ਜ਼ਿਮਨੀ ਚੋਣ ਹੋਣੀ ਹੈ।
ਗਿੱਦੜਬਾਹਾ ਵਿਧਾਨ ਸਭਾ ਹਲਕੇ ਨੂੰ ਕਾਂਗਰਸ ਦਾ ਗੜ੍ਹ ਮੰਨਿਆ ਜਾਂਦਾ ਹੈ। ਰਾਜਾ ਵੜਿੰਗ 2012 ਤੋਂ ਲਗਾਤਾਰ ਤਿੰਨ ਵਾਰ ਇਸ ਹਲਕੇ ਤੋਂ ਜਿੱਤ ਕੇ ਵਿਧਾਇਕ ਬਣਦੇ ਰਹੇ ਹਨ। ਜੇਕਰ ਸੁਖਬੀਰ ਬਾਦਲ ਇੱਥੋਂ ਚੋਣ ਲੜ ਕੇ ਕਾਂਗਰਸ ਦਾ ਗੜ੍ਹ ‘ਚ ਸੰਨ੍ਹ ਲਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਇਹ ਮੁਕਾਬਲਾ ਬਹੁਤ ਦਿਲਚਸਪ ਬਣ ਜਾਵੇਗਾ ਕਿਉਂਕਿ ਕਾਂਗਰਸ ਵੱਲੋਂ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਗਿਦੜਬਹਾ ਤੋਂ ਚੋਣ ਲੜਾ ਕੇ ਨਵਾਂ ਪੱਤਾ ਖੇਡਣઠਦੀઠਤਾਕઠਵਿੱਚઠਹੈ।