Thursday, November 21, 2024
6.8 C
Vancouver

ਸਰਕਾਰੀ ਸਕੂਲਾਂ ਦੇ 90 ਫੀਸਦੀ ਤੋਂ ਵਧੇਰੇ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

 

ਅਧਿਆਪਕ ਮੈਡਮ ਭੱਲਾ, ਸੰਦੀਪ ਮਲੂਕਾ, ਬਿੱਕਾ ਕੁਮਾਰ ਦਾ ਵਿਸ਼ੇਸ਼ ਸਨਮਾਨ
ਭਗਤਾ ਭਾਈਕਾ (ਵੀਰਪਾਲ ਭਗਤਾ): ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨਾਲ ਸਬੰਧਤ ਪ੍ਰੈੱਸ ਕਲੱਬ ਭਗਤਾ ਭਾਈਕਾ ਵਲੋਂ ਬਲਾਕ ਭਗਤਾ ਭਾਈਕਾ ਅਧੀਨ ਪੈਂਦੇ 12 ਸਰਕਾਰੀ ਸਕੂਲਾਂ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਵਿਚੋਂ 90 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ 77 ਵਿਦਿਆਰਥੀਆਂ ਦਾ ਗੁਰਦੁਆਰਾ ਸ੍ਰੀ ਮਹਿਲ ਸਾਹਿਬ ਭਗਤਾ ਭਾਈਕਾ ਵਿਖੇ ਇਕ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸਨਮਾਨ ਸਮਾਰੋਹ ਦੌਰਾਨ ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟੱਰਸਟ ਬਠਿੰਡਾ, ਮਹਿੰਦਰ ਪਾਲ ਸਿੰਘ ਭਗਤਾ ਡਿਪਟੀ ਡੀਈਓ ਬਠਿੰਡਾ ਅਤੇ ਇੰਦਰਜੀਤ ਸਿੰਘ ਮਾਨ ਚੇਅਰਮੈਨ ਪੰਜਾਬ ਖਾਦੀ ਬੋਰਡ ਦੇ ਪਿਤਾ ਕਰਨੈਲ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸਮੂਲੀਅਤ ਕੀਤੀ। ਜਦ ਕਿ ਮਹਿੰਦਰਪਾਲ ਸਿੰਘ ਭਗਤਾ ਜਿਪਟੀ ਡੀਈਓ ਬਠਿੰਡਾ ਅਤੇ ਬੂਟਾ ਸਿੰਘ ਸਿੱਧੂ ਪ੍ਰਧਾਨ ਨਗਰ ਪੰਚਾਇਤ ਭਗਤਾ ਦੇ ਧਰਮ ਪਤਨੀ ਗਗਨਦੀਪ ਕੌਰ ਸਿੱਧੂ ਵਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਮੂਲੀਅਤ ਕੀਤੀ।ਸਮਾਰੋਹ ਦੀ ਸ਼ੁਰੂਆਤ ਸਰਬੱਤ ਦੇ ਭਲੇ, ਬੱਚਿਆਂ ਦੇ ਸ਼ਾਨਦਾਰ ਭਵਿੱਖ ਅਤੇ ਕਲੱਬ ਨੂੰ ਸਮਾਜ ਸੇਵਾ ਦੇ ਕਾਰਜਾਂ ਨਾਲ ਜੋੜੀ ਰੱਖਣ ਲਈ ਅਰਦਾਸ਼ ਕਰਨ ਨਾਲ ਹੋਈ।
ਸਮਾਰੋਹ ਦੌਰਾਨ ਪ੍ਰੈਸ ਕਲੱਬ ਭਗਤਾ ਵਲੋਂ ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤ ਦੀ ਸਲਾਨਾਂ ਪ੍ਰੀਖਿਆ ਵਿਚੋਂ 90 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਸਰਕਾਰੀ ਹਾਈ ਸਕੂਲ ਨਿਉਰ ਦੇ ਇਕ ਵਿਦਿਆਰਥੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੂਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ (ਲੜਕੀਆਂ) ਮਲੂਕਾ ਦੇ 23 , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕੋਠਾ ਗੁਰੂ ਅਤੇ ਸਰਕਾਰੀ ਹਾਈ ਸਕੂਲ (ਲੜਕੀਆਂ) ਕੋਠਾ ਗੁਰੂ ਦੇ 33, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜਾ ਦੇ 6, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰੀਏਵਾਲਾ ਦੇ 3, ਸਰਕਾਰੀ ਹਾਈ ਸਕੂਲ ਰਾਜਗੜ੍ਹ ਦੇ 4, ਸਰਕਾਰੀ ਹਾਈ ਸਕੂਲ ਆਦਮਪੁਰਾ ਦੇ 1, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਗਤਾ ਭਾਈਕਾ ਦੇ 4, ਸਰਕਾਰੀ ਸਕੂਲ ਜਲਾਲ ਦੇ 2 ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ ਸਨਮਾਨ ਕੀਤਾ ਗਿਆ। ਇਸੇ ਦੌਰਾਨ ਹੀ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਵਾਲੇ ਅਧਿਆਪਕਾ ਮਨਜਿੰਦਰ ਕੌਰ ਭੱਲਾ (ਕੋਠਾ ਗੁਰੂ ਸਕੂਲ), ਅਧਿਆਪਕਾ ਸੰਦੀਪ ਕੌਰ (ਮਲੂਕਾ ਸਕੂਲ) ਅਤੇ ਬਿੱਕਾ ਕੁਮਾਰ (ਕੋਠਾ ਗੁਰੂ ਸਕੂਲ) ਨੂੰ ਵੀ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਕਲੱਬ ਵਲੋਂ ਪਿਛਲੇ 8 ਸਾਲ ਤੋਂ ਕਾਰਜਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕਲੱਬ ਸਮਾਜ ਸੇਵਾ ਦੇ ਖੇਤਰ ਵਿਚ ਆਪਣੀ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸ਼ਾਨਦਾਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਹੌਸਲਾ ਅਫਜਾਈ ਲਈ ਅਜਿਹਾ ਸਨਮਾਨ ਸਮਾਰੋਹ ਵਰਦਾਨ ਸਾਬਤ ਹੋਵੇਗਾ। ਇਸ ਮੌਕੇ ਡਿਪਟੀ ਡੀਈਓ ਬਠਿੰਡਾ ਮਹਿੰਦਰਪਾਲ ਸਿੰਘ ਭਗਤਾ ਨੇ ਪੁਜੀਸ਼ਨਾਂ ਲੈਣ ਵਾਲੇ ਸਰਕਾਰੀ ਸਕੂਲਾਂ ਦੇ ਬੱਚਿਆਂ, ਉਨ੍ਹਾਂ ਦੇ ਅਧਿਅਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿਚ ਵੀ ਸ਼ਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਬਠਿੰਡਾ ਜਿਲੇ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਮੈਰਿਟ ਵਿਚ ਪ੍ਰਵੇਸ਼ ਕਰਕੇ ਬੇਹੱਦ ਮਾਣ ਵਧਾਇਆ ਹੈ। ਉਨ੍ਹਾਂ ਬੱਚਿਆਂ ਉਪਰ ਸਖਤ ਮਿਹਨਤ ਕਰਨ ਵਾਲੇ ਅਧਿਆਪਕਾਂ ਦਾ ਧੰਨਵਾਦ ਕੀਤਾ। ਕਰਨੈਲ ਸਿੰਘ ਮਾਨ ਨੇ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ, ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿਚ ਵੀ ਮਿਹਨਤ ਜਾਰੀ ਰੱਖਣ ਦਾ ਸੁਨੇਹਾ ਦਿੱਤਾ। ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਸੋਨੀ ਵਲੋਂ ਹਾਜਰੀਨ ਅਤੇ ਸਹਿਯੋਗੀ ਸ਼ਖਸੀਅਤਾਂ ਦਾ ਧੰਨਵਾਦ ਕਰਦੇ ਹੋਏ ਭਵਿੱਖ ਵਿਚ ਵੀ ਨਿਰੋਏ ਸਮਾਜ ਦੀ ਸਿਰਜਣਾ ਲਈ ਅਜਿਹੇ ਕਾਰਜ ਜਾਰੀ ਰੱਖਣ ਦਾ ਭਰੋਸਾ ਦਿੱਤਾ। ਚੇਅਰਮੈਨ ਪ੍ਰਵੀਨ ਕੁਮਾਰ ਵਲੋਂ ਕਲੱਬ ਵਲੋਂ ਸਮੇਂ ਸਮੇਂ ਸਿਰ ਸਮਾਜ ਸੇਵਾ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਚਾਣਨਾ ਪਾਇਆ। ਸਮਾਰੋਹ ਦੌਰਾਨ ਮੰਚ ਸੰਚਾਲਕ ਦੀ ਜਿੰਮੇਵਾਰੀ ਯੂਥ ਆਗੂ ਅਜਾਇਬ ਸਿੰਘ ਹਮੀਰਗੜ੍ਹ ਵਲੋਂ ਅਦਾ ਕੀਤੀ ਗਈ।
ਇਸ ਸਮੇਂ ਗਗਨਦੀਪ ਸਿੰਘ ਗਰੇਵਾਲ, ਜਗਮੋਹਣ ਲਾਲ ਭਗਤਾ, ਤੀਰਥ ਸਿੰਘ ਦਿਆਲਪੁਰਾ, ਜਗਸੀਰ ਸਿੰਘ ਮਲੂਕਾ, ਗੁਰਪਾਲ ਸਿੰਘ ਢਿੱਲੋਂ, ਜੀਤ ਸਿੰਘ ਗਿੱਲ, ਗੁਰਚਰਨ ਸਿੰਘ ਪ੍ਰਧਾਨ, ਬਲਜਿੰਦਰ ਸਿੰਘ ਬਾਬੇਕਾ, ਵਿਜੇ ਕੁਮਾਰ ਪੱਪੂ, ਸੰਜੀਵ ਕੁਮਾਰ ਬੰਟੀ, ਜਸਪਾਲ ਵੜਿੰਗ, ਦਵਿੰਦਰ ਸਿੰਘ ਮਠਾੜੂ, ਡਾ. ਜਸਵੀਰ ਸ਼ਰਮਾ, ਗੁਰਬਚਨ ਸਿੰਘ ਧੀਮਾਨ, ਬਿਕਰਮ ਸਿੰਘ ਨੰਬਰਦਾਰ, ਅਜਾਇਬ ਸਿੰਘ ਸਾਬਕਾ ਕੌਂਸਲਰ, ਸੁਖਮੰਦਰ ਸਰਾਂ, ਜਸਪ੍ਰੀਤ ਬੂਟਾ, ਢਾਡੀ ਬਲਵਿੰਦਰ ਸਿੰਘ, ਸੂਬੇਦਾਰ ਦਲਜੀਤ ਸਿੰਘ, ਸਮੇਤ ਸਮੂਹ ਪ੍ਰੈਸ ਕਲੱਬ ਭਗਤਾ ਦੇ ਮੈਂਬਰ ਅਤੇ ਆਹੁਦੇਦਾਰ ਹਾਜਰ ਸਨ।