Friday, April 4, 2025
4.9 C
Vancouver

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ

 

ਇਲਾਮਾਬਾਦ : ਪਾਕਿਸਤਾਨ ਦੇ ਸ਼ਹਿਰ ਲਾਹੌਰ ਨੂੰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਗਿਆ ਹੈ, ਜਿਥੇ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ (ਏਕਿਊਆਈ) 394 ਤੱਕ ਪਹੁੰਚ ਗਿਆ ਹੈ। ਇਹ ਦਰਜਾ ਸਿਹਤ ਲਈ ਖ਼ਤਰਨਾਕ ਹੈ, ਕਿਉਂਕਿ 100 ਤੋਂ ਉਪਰ ਏਕਿਊਆਈ ਨੂੰ ਸਿਹਤ ਲਈ ਖ਼ਤਰਨਾਕ ਅਤੇ 150 ਤੋਂ ਉਪਰ ਨੂੰ ਬਹੁਤ ਖ਼ਤਰਨਾਕ ਮੰਨਿਆ ਜਾਂਦਾ ਹੈ।

ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਸਮੌਗ ਦੇ ਪ੍ਰਭਾਵ ਨੂੰ ਘਟਾਉਣ ਲਈ ਨਕਲੀ ਮੀਂਹ ਦੀ ਯੋਜਨਾ ਤਿਆਰ ਕੀਤੀ ਹੈ। ਜਾਣਕਾਰੀ ਅਨੁਸਾਰ, ਫਸਲਾਂ ਦੀ ਰਹਿੰਦ-ਖੂੰਦ ਸਾੜਨ ਅਤੇ ਉਦਯੋਗਿਕ ਨਿਕਾਸ ਕਾਰਨ ਹਵਾ ਪ੍ਰਦੂਸ਼ਣ ਦੀ ਸਮੱਸਿਆ ਵਿੱਚ ਵਾਧਾ ਹੋਇਆ ਹੈ। ਸਮੌਗ ਕਾਰਨ ਲਾਹੌਰ ਦੇ ਵਾਸੀਆਂ ਨੂੰ ਖੰਘ, ਸਾਹ ਲੈਣ ਵਿੱਚ ਤਕਲੀਫ਼, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਸਮੇਤ ਕਈ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਦੀ ਸੂਚਨਾ ਮੰਤਰੀ, ਆਜ਼ਮਾ ਬੁਖਾਰੀ, ਨੇ ਕਿਹਾ ਕਿ ਇਸ ਸਮੱਸਿਆ ਨਾਲ ਨਜਿੱਠਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਹੁਣ ਸ਼ਹਿਰ ਵਿੱਚ ਨਕਲੀ ਮੀਂਹ ਦੀ ਯੋਜਨਾ ਬਣਾਈ ਗਈ ਹੈ। ਮਰੀਅਮ ਨਵਾਜ਼ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਂਟੀ ਸਮੌਗ ਟੀਮ ਬਣਾਈ ਹੈ, ਜੋ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇਗੀ। ਇਹ ਟੀਮਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਦ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨਗੀਆਂ, ਸੁਪਰ ਸੀਡਰਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਗੀਆਂ ਅਤੇ ਰਹਿੰਦ-ਖੂੰਦ ਦੇ ਨਿਬੇੜੇ ਲਈ ਬਦਲਵੇਂ ਤਰੀਕਿਆਂ ਬਾਰੇ ਜਾਣਕਾਰੀ ਦੇਣਗੀਆਂ।

ਇਸ ਪਲਾਈਟਕ ਸੰਕਟ ਦਾ ਮੁਕਾਬਲਾ ਕਰਨ ਲਈ, ਸਿਰਫ ਸਰਕਾਰੀ ਯੋਜਨਾਵਾਂ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰ ਸੱਤਰ ਨੂੰ ਜਾਗਰੂਕਤਾ ਅਤੇ ਉੱਚੀਆਂ ਮਿਆਰਾਂ ਦੀ ਪਾਲਣਾ ਕਰਨ ਦੀ ਲੋੜ ਹੈ। ਸਮਾਜਿਕ ਸੰਵਾਦ ਅਤੇ ਸਹਿਯੋਗ ਦੇ ਰਾਹੀਂ ਹੀ ਲਾਹੌਰ ਨੂੰ ਇਸ ਪ੍ਰਦੂਸ਼ਣ ਤੋਂ ਬਚਾਉਣਾ ਸੰਭਵ ਹੋਵੇਗਾ।