ਸਰੀ, (ਹਰਦਮ ਮਾਨ): ਸਰੀ ਵਿਚ ਰਹਿੰਦੇ ਪਿੰਡ ਤਾਰੇਵਾਲਾ ਜ਼ਿਲਾ ਮੋਗਾ ਦੇ ਗਿੱਲ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਮਾਤਾ ਜਗੀਰ ਕੌਰ ਗਿੱਲ ਧਰਮ ਪਤਨੀ ਸਵ. ਹਜੂਰਾ ਸਿੰਘ ਗਿੱਲ, 7 ਨਵੰਬਰ 2024 ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਕੇ ਸਦੀਵੀ ਵਿਛੋੜਾ ਦੇ ਗਏ। ਉਹ 99 ਸਾਲਾਂ ਦੇ ਸਨ। ਉਹਨਾਂ ਦਾ ਅੰਤਿਮ ਸੰਸਕਾਰ 15 ਨਵੰਬਰ 2024 ਦਿਨ ਸ਼ੁੱਕਰਵਾਰ ਨੂੰ ਰਿਵਰਸਾਈਡ ਫਿਊਨਰਲ ਹੋਮ (7410 ਹੌਪਕੌਟ ਰੋਡ) ਡੈਲਟਾ ਵਿਚ ਬਾਅਦ ਦੁਪਹਿਰ ਇਕ ਵਜੇ ਹੋਵੇਗਾ ਅਤੇ ਉਪਰੰਤ ਸਹਿਜ ਪਾਠ ਭੋਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਵਿਖੇ ਸ਼ਾਮ 3 ਵਜੇ ਪਾਇਆ ਜਾਵੇਗਾ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਹਨਾਂ ਦੇ ਸਪੁੱਤਰ ਜਸਵਿੰਦਰ ਸਿੰਘ ਗਿੱਲ ਨਾਲ ਫੋਨ ਨੰਬਰ 604-366-4447 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।