ਸਰੀ, (ਏਕਜੋਤ ਸਿੰਘ): ਬੀ.ਸੀ. ਖਾਲਸਾ ਦਰਬਾਰ ਸੁਸਾਇਟੀ ਵਲੋਂ ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਖਾਲਸਾ ਦਰਬਾਰ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਗੁਰਦੁਆਰਾ ਖਾਲਸਾ ਦਰਬਾਰ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਤਾ ਗੁਜਰੀ ਜੀ, ਚਾਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ 20 ਦਸੰਬਰ ਸ਼ੁਕਰਵਾਰ ਨੂੰ ਆਰੰਭ ਕਰਵਾਏ ਜਾ ਰਹੇ ਹਨ ਅਤੇ 22 ਦਸੰਬਰ ਐਤਵਾਰ ਨੂੰ ਸਵੇਰੇ 9:00 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਪਰੰਤ ਬਾਅਦ ਦੁਪਹਿਰ 1:00 ਵਜੇ ਤੱਕ ਗੁਰਮਤਿ ਦੀਵਾਨ ਸਜਣਗੇ ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਤੋਂ ਇਲਾਵਾ ਕਥਾ ਵਾਚਕ ਗੁਰੂ ਇਤਿਹਾਸ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਉਣਗੇ। ਗੁਰਦੁਆਰਾ ਸਾਹਿਬ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਹੈ ਕਿ ਉਪਰੋਕਤ ਸਮਾਗਮਾਂ ਵਿੱਚ ਹਾਜ਼ਰੀਆਂ ਜ਼ਰੂਰ ਭਰੋ। ਇਨ੍ਹਾਂ ਧਾਰਮਿਕ ਸਮਾਗਮਾਂ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। This report was written by Ekjot Singh as part of the Local Journalism Initiative.