ਔਟਵਾ, (ਏਕਜੋਤ ਸਿੰਘ): ਨੋਵਾ ਸਕੋਸ਼ੀਆ ਸੂਬੇ ਦੇ ਹੈਲੀਫੈਕਸ ਹਵਾਈ ਅੱਡੇ ਂਤੇ ਐਤਵਾਰ ਰਾਤ ਇੱਕ ਹਾਦਸਾ ਵਾਪਰਿਆ, ਜਦੋਂ ਨਿਊਫਾਊਂਡੌਂਡ ਟਾਪੂ ਦੇ ਸੇਂਟ ਜੌਹਨ ਸ਼ਹਿਰ ਤੋਂ ਆ ਰਿਹਾ ਏਅਰ ਕੈਨੇਡਾ ਦਾ ਜਹਾਜ਼ ਰਨਵੇਅ ਤੋਂ ਖਿਸਕ ਗਿਆ। ਹਾਦਸੇ ਦੌਰਾਨ ਜਹਾਜ਼ ਦੇ ਇਕ ਹਿੱਸੇ ਵਿਚ ਅੱਗ ਲੱਗ ਗਈ।
ਹਵਾਈ ਅੱਡੇ ਦੇ ਪ੍ਰਸ਼ਾਸਨ ਵੱਲੋਂ ਜਾਰੀ ਬਿਆਨ ਮੁਤਾਬਕ, ਇਹ ਘਟਨਾ ਫਲਾਈਟ 2259 ਨਾਲ ਸਬੰਧਤ ਸੀ, ਜਿਸ ਨੂੰ ਪੀਏਐੱਲ ਏਅਰਲਾਈਨਜ਼ ਦੁਆਰਾ ਚਲਾਇਆ ਜਾ ਰਿਹਾ ਸੀ। ਇਹ ਘਟਨਾ ਸਥਾਨਕ ਸਮੇਂ ਅਨੁਸਾਰ ਰਾਤ 9:30 ਵਜੇ ਦੇ ਕਰੀਬ ਵਾਪਰੀ। ਜਹਾਜ਼ ਵਿੱਚ ਕਿੰਨੇ ਲੋਕ ਸਵਾਰ ਸਨ, ਇਸ ਬਾਰੇ ਬਿਆਨ ਵਿੱਚ ਸਪਸ਼ਟ ਨਹੀਂ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ, ਜਹਾਜ਼ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਤੌਰ ਂਤੇ ਬਾਹਰ ਕੱਢ ਲਿਆ ਗਿਆ ਹੈ। ਹਾਦਸੇ ਤੋਂ ਬਾਅਦ ਸੁਰੱਖਿਆ ਕਾਰਨ ਹੈਲੀਫੈਕਸ ਹਵਾਈ ਅੱਡੇ ਨੂੰ ਰਾਤ ਲਈ ਅਸਥਾਈ ਤੌਰ ਂਤੇ ਬੰਦ ਕਰ ਦਿੱਤਾ ਗਿਆ।
ਇਹ ਘਟਨਾ ਉਡਾਣ ਸੁਰੱਖਿਆ ਪ੍ਰਬੰਧਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣੀ ਹੈ। ਸਥਾਨਕ ਪ੍ਰਸ਼ਾਸਨ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਜਲਦੀ ਹੀ ਖੁਲਾਸਾ ਕੀਤਾ ਜਾਵੇਗਾ। ਠਹਸਿ ਰੲਪੋਰਟ ਾੳਸ ਾਰਟਿਟੲਨ ਬੇ ਓਕਜੋਟ ਸ਼ਨਿਗਹ ੳਸ ਪੳਰਟ ੋਡ ਟਹੲ ਲ਼ੋਚੳਲ ਝੋੁਰਨੳਲਸਿਮ ੀਨਟਿੳਿਟਵਿੲ.