ਸਰੀ:ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਵਿਖੇ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਅਤੇ ਖਾਲਸੇ ਦਾ ਪ੍ਰਗਟ ਦਿਹਾੜਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ ਜਿਸ ਵਿਚ ਪਹੁੰਚੇ ਨਾਮਵਰ ਜੱਥਿਆਂ ਨੇ ਸੰਗਤਾ ਨੂੰ ਢਾਡੀ ਵਾਰਾਂ ਇਤਿਹਾਸ, ਗੁਰਮਤਿ ਵੀਚਾਰਾਂ ਦੁਆਰਾ ਨਿਹਾਲ ਕੀਤਾ। ਕੈਨੇਡਾ ਦੇ ਜੰਮਪਲ ਬੱਚਿਆਂ ਨੇ ਤੰਤੀ ਸਾਜਾਂ ਦੁਆਰਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕੀਤਾ ਗਿਆ। ਜਿਸ ਵਿਚ ਬਹੁਗਿਣਤੀ ਵਿਚ ਸੰਗਤਾਂ ਨੇ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਜੀਵਨ ਗੁਰੂ ਸਾਹਿਬ ਨੂੰ ਸਮਰਪਿਤ ਕੀਤਾ। ਪੰਜ ਪਿਆਰਿਆ ਦੀ ਅਗਵਾਈ ਵਿਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਿਸ਼ਾਨ ਸਾਹਿਬ ਦੇ ਚੋਲ਼ਾ ਸਾਹਿਬ ਦੀ ਸੇਵਾ ਕੀਤੀ ਗਈ। ਇਸ ਮੌਕੇ ਤੇ ਪਹੁੰਚੇ ਸਾਬਕਾ ਪਾਰਲੀਮੈਂਟ ਮੈਂਬਰ ਅਤਿੰਦਰਪਾਲ ਸਿੰਘ ਖਾਲਿਸਤਾਨੀ ਹੁਰਾਂ ਨੇ ਸੰਗਤਾਂ ਨਾਲ ਪੰਥਕ ਮੁੱਦਿਆਂ ਤੇ ਗੱਲਬਾਤ ਕੀਤੀ।