15.9 C
Vancouver
Monday, May 25, 2026

ਬਸੰਤ ਮੋਟਰਜ਼ ਸਰੀ ਵਲੋਂ 34 ਹੋਣਹਾਰ ਵਿਦਿਆਰਥੀਆਂ ਨੂੰ 34 ਹਜ਼ਾਰ ਡਾਲਰ ਦੇ ਵਜੀਫੇ ਵੰਡੇ

ਸਰੀ, (ਏਕਜੋਤ ਸਿੰਘ): ਸਰੀ ਦੀ ਪ੍ਰਸਿੱਧ ਕੰਪਨੀ ਬਸੰਤ ਮੋਟਰਜ਼ ਨੇ ਆਪਣੀ 34ਵੀਂ ਵਰੇਗੰਢ ਦੇ ਮੌਕੇ ‘ਤੇ ਹੋਣਹਾਰ ਵਿਦਿਆਰਥੀਆਂ ਨੂੰ ਕੁੱਲ 34 ਹਜ਼ਾਰ ਡਾਲਰ ਦੇ ਵਜੀਫੇ ਪ੍ਰਦਾਨ ਕੀਤੇ। ਇਸ ਸੰਬੰਧੀ ਵਿਸ਼ੇਸ਼ ਸਮਾਗਮ ਬਸੰਤ ਮੋਟਰਜ਼ ਦੇ ਵਿਹੜੇ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਚੈਕ ਅਤੇ ਮਾਣ ਪੱਤਰ ਉਘੀਆਂ ਹਸਤੀਆਂ ਵੱਲੋਂ ਤਕਸੀਮ ਕੀਤੇ ਗਏ।
ਇਸ ਮੌਕੇ ‘ਤੇ ਸਰੀ ਦੀ ਮੇਅਰ ਬਰੈਂਡਾ ਲੌਕ, ਸਾਬਕਾ ਮੰਤਰੀ ਹੈਰੀ ਬੈਂਸ, ਪ੍ਰੋਫੈਸਰ ਕਸ਼ਮੀਰਾ ਸਿੰਘ, ਡਾ. ਪ੍ਰਗਟ ਸਿੰਘ ਭੁਰਜੀ, ਤੇ ਉਘੇ ਰੇਡੀਓ ਹੋਸਟ ਹਰਜਿੰਦਰ ਸਿੰਘ ਥਿੰਦ ਸਮੇਤ ਹੋਰ ਮਾਣਯੋਗ ਮਹਿਮਾਨ ਮੌਜੂਦ ਸਨ।
ਬਸੰਤ ਮੋਟਰਜ਼ ਦੇ ਸੀਈਓ ਸ. ਬਲਦੇਵ ਸਿੰਘ ਬਾਠ ਨੇ ਆਪਣੇઠઠਸੰਬੋਧਨ ਦੌਰਾਨ ਕਿਹਾ ਕਿ ਇਹ ਵਜੀਫੇ ਹਰ ਸਾਲ ਉਚੇਰੀ ਸਿੱਖਿਆ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਦਿੱਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਵਿਸ਼ਵ ਪੱਧਰ ‘ਤੇ ਚੱਲ ਰਹੀ ਆਰਥਿਕ ਮੰਦੀ ਦੇ ਬਾਵਜੂਦ, ਬਸੰਤ ਮੋਟਰਜ਼ ਆਪਣੀ ਸਮਾਜਿਕ ਜ਼ਿੰਮੇਵਾਰੀ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ‘ਤੇ ਅਡਿੱਗ ਹੈ।
ਉਨ੍ਹਾਂ ਨੇ ਕਿਹਾ ”ਸਰੀ ਦੀ ਸੰਗਤ ਵੱਲੋਂ ਮਿਲ ਰਿਹਾ ਪਿਆਰ ਅਤੇ ਸਹਿਯੋਗ ਸਾਡੇ ਲਈ ਪ੍ਰੇਰਣਾ ਦਾ ਸਰੋਤ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨ ਸਿੱਖਿਆ ਰਾਹੀਂ ਚਮਕਦਾ ਭਵਿੱਖ ਬਣਾਉਣ।”

ਸ. ਬਾਠ ਨੇ ਇਸ ਮੌਕੇ ਪੰਜਾਬ ਵਿਚਲੇ ਆਪਣੇ ਪਿੰਡ ਹਰਦੋ ਫਰਾਲਾ ਦੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਲਈ ਵੀ ਵਜੀਫਿਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਦੇਸ਼ਾਂ ‘ਚ ਰਹਿੰਦੇ ਪੰਜਾਬੀ ਆਪਣੇ ਮੂਲ ਨਾਲ ਜੁੜੇ ਰਹਿਣ ਅਤੇ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਪਾਉਣ ਦੀ ਪ੍ਰੇਰਣਾ ਲੈਣ।
ਸਮਾਗਮ ਵਿੱਚ ਹਾਜ਼ਰ ਸਾਰੇ ਮਹਿਮਾਨਾਂ ਨੇ ਬਸੰਤ ਮੋਟਰਜ਼ ਦੀ ਸਮਾਜ ਸੇਵਾ ਅਤੇ ਸਿੱਖਿਆ ਪ੍ਰਤੀ ਨਿਸ਼ਠਾ ਦੀ ਪ੍ਰਸ਼ੰਸਾ ਕੀਤੀ। ਵਿਦਿਆਰਥੀਆਂ ਨੂੰ ਵਜੀਫੇ ਅਤੇ ਮਾਣ ਪੱਤਰ ਮਿਲਣ ਉਪਰੰਤ ਉਨ੍ਹਾਂ ਨਾਲ ਸਮੂਹਿਕ ਤਸਵੀਰ ਖਿੱਚਵਾਈ ਗਈ। ਸਮਾਗਮ ਦੇ ਅੰਤ ‘ਤੇ ਮਹਿਮਾਨਾਂ ਲਈ ਵਿਸ਼ੇਸ਼ ਲੰਗਰ ਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ। ਹਰ ਸਾਲ ਦੀ ਤਰ੍ਹਾਂ, ਇਸ ਵਾਰ ਵੀ ਪ੍ਰੋਗਰਾਮ ਯਾਦਗਾਰੀ ਅਤੇ ਪ੍ਰੇਰਣਾਦਾਇਕ ਰਿਹਾ।ઠThis report was written by Ekjot Singh as part of the Local Journalism Initiative.

ਰੁਝਾਨ ਖਬਰਾਂ