11.4 C
Vancouver
Saturday, May 9, 2026

ਸ਼੍ਰੀ ਗੁਰੂ ਰਵਿਦਾਸ ਸਭਾ ਵੈਨਕੂਵਰ ਵੱਲੋਂ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ 1 ਫਰਵਰੀ ਨੂੰ ਮਨਾਇਆ ਜਾਵੇਗਾ

ਬਰਨਬੀ : ਸ਼੍ਰੀ ਗੁਰੂ ਰਵਿਦਾਸ ਸਭਾ (ਵੈਨਕੂਵਰ) ਵੱਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਇਹ ਸਮਾਗਮ ਗੁਰਦੁਆਰਾ ਸਾਹਿਬ, 7271 ਗਿੱਲੀ ਐਵੇਨਿਊ, ਬਰਨਬੀ (ਬ੍ਰਿਟਿਸ਼ ਕੋਲੰਬੀਆ) ਵਿਖੇ ਆਯੋਜਿਤ ਕੀਤੇ ਜਾਣਗੇ । ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਪ੍ਰੋਗਰਾਮ ਦੀ ਰੂਪ-ਰੇਖਾ ਅਨੁਸਾਰ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ ਦਾ ਆਰੰਭ ਸ਼ੁੱਕਰਵਾਰ, 30 ਜਨਵਰੀ 2026 ਨੂੰ ਸਵੇਰੇ 9:30 ਵਜੇ ਕੀਤਾ ਜਾਵੇਗਾ. ਸਮਾਗਮਾਂ ਦੀ ਲੜੀ ਵਿੱਚ ਅਗਲੇ ਦਿਨ ਸ਼ਨੀਵਾਰ, 31 ਜਨਵਰੀ 2026 ਨੂੰ ਸਵੇਰੇ 11:00 ਵਜੇ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਬੜੇ ਸਤਿਕਾਰ ਨਾਲ ਨਿਭਾਈ ਜਾਵੇਗੀ। ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਐਤਵਾਰ, 1 ਫਰਵਰੀ 2026 ਨੂੰ ਹੋਣਗੇ। ਇਸ ਦਿਨ ਸਵੇਰੇ 9:30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਵੱਖ-ਵੱਖ ਰਾਗੀ ਜਥਿਆਂ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਇਤਿਹਾਸ ਸਰਵਣ ਕਰਵਾਇਆ ਜਾਵੇਗਾ. ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਹੈ ਕਿ ਸਮਾਗਮਾਂ ਦੌਰਾਨ ਤਿੰਨੇ ਦਿਨ ਗੁਰੂ ਦਾ ਲੰਗਰ ਅਤੁੱਟ ਵਰਤੇਗਾ। ਸਭਾ ਵੱਲੋਂ ਸਮੂਹ ਸਾਧ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਗਈ ਹੈ ਕਿ ਉਹ ਪਰਿਵਾਰਾਂ ਸਮੇਤ ਤਿੰਨੇ ਦਿਨ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰਨ, ਨਤਮਸਤਕ ਹੋਣ ਅਤੇ ਗੁਰਬਾਣੀ ਦਾ ਸਰਵਣ ਕਰਕੇ ਲਾਹਾ ਪ੍ਰਾਪਤ ਕਰਨ। ਇਸ ਸਮਾਗਮ ਸਬੰਧੀ ਵਧੇਰੇ ਜਾਣਕਾਰੀ ਲਈ ਸਭਾ ਦੇ ਪ੍ਰਧਾਨ ਹਰਜੀਤ ਕੁਮਾਰ ਸੋਹਪਾਲ (778-668-2653), ਜਨਰਲ ਸਕੱਤਰ ਅਮਰਜੀਤ ਸਿੰਘ ਲੇਹਿਲ (604-307-6174) ਅਤੇ ਖਜ਼ਾਨਚੀ ਰਾਜੇਸ਼ ਕੁਮਾਰ ਤੂਰਾ (604-671-3853) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਰੁਝਾਨ ਖਬਰਾਂ