9.1 C
Vancouver
Sunday, April 12, 2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਅਤੇ ਈਕੋ ਸਿਖ ਵਲੋਂ ਸਿਟੀ ਆਫ਼ ਸਰੀ ਦੇ ਸਹਿਯੋਗ ਨਾਲ ਮਨਾਿੲਆ ਗਿਆ ‘ਸਿਖ ਵਾਤਾਵਰਣ ਦਿਵਸ’

ਵੈਨਕੂਵਰ, (ਏਕਜੋਤ ਿਸੰਘ): ਸਰੀ ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਵਿਖੇ ਇਕੋ-ਸਿੱਖ ਦੇ ਸਹਿਯੋਗ ਨਾਲ ਵਿਸ਼ਵ ਸਿੱਖ ਵਾਤਾਵਰਣ ਦਿਵਸ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਜੀ ਨੂੰ ਸਮਰਪਿਤ ਸੀ। ਸਮਾਗਮ ਦੇ ਪਹਿਲੇ ਪੜਾਅ ਵਿੱਚ 8 ਮਾਰਚ ਨੂੰ ਭਾਈ ਗੁਰਸ਼ਰਨ ਸਿੰਘ ਵੱਲੋਂ ਕੁਦਰਤ ਦੇਵਿਸ਼ੇ ‘ਤੇ ਵਿਸ਼ੇਸ਼ ਕਥਾ ਕੀਤੀ ਗਈ। ਇਸ ਮੌਕੇ ਕੀਰਤਨ ਅਤੇ ਵੱਖ-ਵੱਖ ਮਾਹਿਰਾਂ ਦੇ ਭਾਸ਼ਣ ਵੀ ਕਰਵਾਏ ਗਏ। ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਵਿੱਚ ਦਰਸਾਏ ਰੁੱਖਾਂ ਅਤੇ ਪੰਜਾਬ ਦੇ ਰੁੱਖਾਂ ਦੀ ਇੱਕ ਪ੍ਰਦਰਸ਼ਨੀ ਵੀ ਲਗਾਈ ਗਈ ਜੋ ਸੰਗਤ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਇਸ ਮੌਕੇ ਮਹਿਮਾਨ ਬੁਲਾਰੇ ਰੂਬੇਨ ਜਾਰਜ ਨੇ ਵੀ ਵਾਤਾਵਰਣ ਸੰਭਾਲ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।
ਸਮਾਗਮ ਦੇ ਦੂਜੇ ਪੜਾਅ ਵਿੱਚ 14 ਮਾਰਚ ਨੂੰ ਹੇਜ਼ਲਨਟ ਮੀਡੋਜ਼ ਕਮਿਊਨਿਟੀ ਪਾਰਕ ਵਿੱਚ ਸਾਲਾਨਾ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਦੁਪਹਿਰ ਇੱਕ ਤੋਂ ਤਿੰਨ ਵਜੇ ਤੱਕ ਚੱਲੇ ਇਸ ਪ੍ਰੋਗਰਾਮ ਵਿੱਚ ਵਲੰਟੀਅਰਾਂ ਅਤੇ ਸਥਾਨਕ ਸੰਗਤ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਸੇਵਾ ਕਰਨ ਆਏ ਵਲੰਟੀਅਰਾਂ ਲਈ ਪ੍ਰਬੰਧਕਾਂ ਵੱਲੋਂ ਖਾਣ-ਪੀਣ ਦਾ ਵੀ ਵਧੀਆ ਪ੍ਰਬੰਧ ਕੀਤਾ ਗਿਆ ਸੀ। ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨਾ ਅਤੇ ਗੁਰੂ ਸਾਹਿਬ ਦੇ ਕੁਦਰਤ ਨਾਲ ਜੁੜੇ ਸੰਦੇਸ਼ ਨੂੰ ਅਮਲੀ ਰੂਪ ਵਿੱਚ ਅੱਗੇ ਵਧਾਉਣਾ ਹੈ। ਸੰਗਤ ਵੱਲੋਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਰੁਝਾਨ ਖਬਰਾਂ