11.4 C
Vancouver
Sunday, May 10, 2026

ਲੋਕ ਕਵੀ ਗੁਰਦਾਸ ਰਾਮ ਆਲਮ ਨੂੰ ਸਮਰਪਿਤ ਸਾਹਿਤਕ ਸਮਾਗਮ 16 ਮਈ ਨੂੰ

ਸਰੀ, (ਹਰਦਮ ਮਾਨ): ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵੱਲੋਂ 12ਵਾਂ ਛਿਮਾਹੀ ਸਾਹਿਤਕ ਸਮਾਗਮ 16 ਮਈ 2026, ਦਿਨ ਸ਼ਨਿੱਚਰਵਾਰ ਨੂੰ 10350 ਸਿਟੀ ਸੈਂਟਰ ਲਾਇਬ੍ਰੇਰੀ, ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਾਧਾਰਨ ਲੋਕਾਂ ਦੇ ਮਹਾਨ ਕਵੀ ਗੁਰਦਾਸ ਰਾਮ ਆਲਮ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਵੇਗਾ, ਜਿਸ ਵਿੱਚ ਕਵੀ ਦਰਬਾਰ ਅਤੇ ‘ਕਿਰਤ ਦੀ ਕਦਰ’ ਵਿਸ਼ੇ ‘ਤੇ ਵਿਸ਼ੇਸ਼ ਵਿਚਾਰ ਚਰਚਾ ਕੀਤੀ ਜਾਵੇਗੀ। ਸੰਸਥਾ ਦੇ ਸੰਸਥਾਪਕ ਪ੍ਰਿੰਸੀਪਲ ਮਲੂਕ ਚੰਦ ਕਲੇਰ ਨੇ ਦੱਸਿਆ ਹੈ ਕਿ ਇਸ ਸਮਾਗਮ ਲਈ ਡਾ. ਗੁਰਵਿੰਦਰ ਸਿੰਘ ਧਾਲੀਵਾਲ (ਕੋਆਰਡੀਨੇਟਰ ਪੰਜਾਬੀ ਸਾਹਿਤ ਸਭਾ ਮੁੱਢਲੀ ਐਬਟਸਫੋਰਡ), ਟੀ.ਵੀ. ਹੋਸਟ ਮਨਮੋਹਨ ਸਿੰਘ ਸਮਰਾ ਅਤੇ ਤੇਜਬੀਰ ਟਾਕ ਚੈਨਲ ਤੋਂ ਡਾ. ਤੇਜਬੀਰ ਸਿੰਘ ਸੰਧੂ ਵਿਸ਼ੇਸ਼ ਤੌਰ ‘ਤੇ ਮਹਿਮਾਨਾਂ ਦੀ ਉਡੀਕ ਵਿੱਚ ਰਹਿਣਗੇ। ਸਭਾ ਵੱਲੋਂ ਸਮੂਹ ਸਾਹਿਤ ਪ੍ਰੇਮੀਆਂ ਅਤੇ ਬੁੱਧੀਜੀਵੀਆਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

ਰੁਝਾਨ ਖਬਰਾਂ