19.1 C
Vancouver
Tuesday, July 14, 2026

ਗੁਰਮੀਤ ਸਿੰਘ ਖੁੱਡੀਆਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਰਣਧੀਰ ਸਿੰਘ ਧੀਰਾ ਕਾਫੀ ਸਮੇਂ ਤੋਂ ਹਲਕਾ ਲੰਬੀ ‘ਚ ਸਿਆਸੀ ਤੌਰ ‘ਤੇ ਸਰਗਰਮ ਰਹੇ ਹਨ। ਖੇਤੀ ਮੰਤਰੀ ਖੁੱਡੀਆਂ ਨੇ ਇਸ ਨਿਯੁਕਤੀ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਹ ਨਿਯੁਕਤੀ ਧੀਰਾ ਦੀ ਮਿਹਨਤ, ਸਮਰਪਣ ਅਤੇ ਲੋਕ ਸੇਵਾ ਪ੍ਰਤੀ ਵਚਨਬੱਧਤਾ ਦਾ ਸਨਮਾਨ ਹੈ। ਿੲਸ ਿਨਯੁਕਤੀ ‘ਤੇ ਖੁੱਡੀਆਂ ਪਰਿਵਾਰ ਨੂੰ ਦੇਸ਼-ਵਿਦੇਸ਼ ਤੋਂ ਵਧਾੲੀ ਸੰਦੇਸ਼ ਮਿਲ ਰਹੇ ਹਨ।

ਰੁਝਾਨ ਖਬਰਾਂ