19.1 C
Vancouver
Tuesday, July 14, 2026

ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਅਲਬਰਟਾ ਸਰਕਾਰ ਦੇਵੇਗੀ 100 ਡਾਲਰ ਦੀ ਸਹਾਇਤਾ

ਵੈਨਕੂਵਰ (ਏਕਜੋਤ ਸਿੰਘ): ਅਲਬਰਟਾ ਦੇ ਵਸਨੀਕ ਤੋਂ ਵਧਦੀ ਮਹਿੰਗਾਈ ਅਤੇ ਰਹਿਣ-ਸਹਿਣ ਦੀ ਉੱਚੀ ਲਾਗਤ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ 100 ਡਾਲਰ ਦੀ ਵਿੱਤੀ ਸਹਾਇਤਾ ਲਈ ਅਪਲਾਈ ਕਰ ਸਕਦੇ ਹਨ। ਪ੍ਰੀਮੀਅਰ ਡੈਨੀਅਲ ਸਮਿਥ ਨੇ ਇਸ ਯੋਜਨਾ ਦਾ ਐਲਾਨ ਕਰਦਿਆਂ ਸਪੱਸ਼ਟ ਕੀਤਾ ਕਿ ਸਰਕਾਰ ਨੇ ਪੈਟਰੋਲ ਪੰਪਾਂ ‘ਤੇ ਗੈਸ ਟੈਕਸ ਘਟਾਉਣ ਦੀ ਬਜਾਏ ਨਾਗਰਿਕਾਂ ਨੂੰ ਸਿੱਧੀ ਨਕਦ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਪ੍ਰੀਮੀਅਰ ਅਨੁਸਾਰ ਅਕਸਰ ਦੇਖਿਆ ਗਿਆ ਹੈ ਕਿ ਗੈਸ ਟੈਕਸ ਵਿੱਚ ਕੀਤੀ ਗਈ ਕਟੌਤੀ ਦਾ ਪੂਰਾ ਲਾਭ ਆਮ ਗਾਹਕਾਂ ਤੱਕ ਨਹੀਂ ਪਹੁੰਚਦਾ, ਜਿਸ ਕਾਰਨ ਨਿਯਮਾਂ ਵਿੱਚ ਬਦਲਾਅ ਕਰਕੇ ਇਹ ਸਿੱਧੀ ਭੁਗਤਾਨ ਪ੍ਰਣਾਲੀ ਤਿਆਰ ਕੀਤੀ ਗਈ ਹੈ। ਸਰਕਾਰ ਨੇ ਪਿਛਲੇ ਹਫ਼ਤੇ ਹੀ ਫਿਊਲ ਟੈਕਸ ਰਿਲੀਫ ਰੈਗੂਲੇਸ਼ਨਜ਼ ਵਿੱਚ ਕਾਨੂੰਨੀ ਸੋਧਾਂ ਪੂਰੀਆਂ ਕੀਤੀਆਂ ਹਨ। ਇਸ ਯੋਜਨਾ ਦੇ ਤਹਿਤ ਸੂਬੇ ਦੇ ਲਗਭਗ 3.4 ਮਿਲੀਅਨ ਬਾਲਗ ਨਾਗਰਿਕ ਇਸ ਵਿੱਤੀ ਮਦਦ ਨੂੰ ਪ੍ਰਾਪਤ ਕਰਨ ਦੇ ਯੋਗ ਹਨ। ਯੋਗ ਬਿਨੈਕਾਰਾਂ ਕੋਲ 2 ਸਤੰਬਰ ਤੱਕ ਸਰਕਾਰੀ ਵੈੱਬਸਾਈਟ ‘ਤੇ ਆਨਲਾਈਨ ਫਾਰਮ ਭਰਨ ਦਾ ਸਮਾਂ ਹੈ। ਸਰਕਾਰੀ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ਦੇ 2 ਹਫ਼ਤਿਆਂ ਦੇ ਅੰਦਰ-ਅੰਦਰ ਰਾਸ਼ੀ ਸਿੱਧੀ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰ ਦਿੱਤੀ ਜਾਵੇਗੀ। This report was written by Ekjot Singh as part of the Local Journalism Initiative.

ਰੁਝਾਨ ਖਬਰਾਂ