18.2 C
Vancouver
Thursday, August 13, 2026

ਲੰਡਨ ਵਿੱਚ ਬ੍ਰਿਟਿਸ਼ ਸਿੱਖ ਮੁਟਿਆਰ ਕਿਰਨਦੀਪ ਕੌਰ ਦਾ ਕਤਲ

ਲੰਡਨ : ਪੱਛਮੀ ਲੰਡਨ ਦੇ ਹੇਜ਼ ਖੇਤਰ ਵਿੱਚ ਇੱਕ ਰਿਹਾਇਸ਼ੀ ਜਾਇਦਾਦ ਵਿੱਚ ਹੋਏ ਭਿਆਨਕ ਚਾਕੂ ਹਮਲੇ ਦੌਰਾਨ 24 ਸਾਲਾ ਬ੍ਰਿਟਿਸ਼ ਸਿੱਖ ਮੁਟਿਆਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੈਟਰੋਪੋਲੀਟਨ ਪੁਲੀਸ ਅਨੁਸਾਰ ਇਸ ਘਟਨਾ ਵਿੱਚ ਇੱਕ ਹੋਰ 20 ਸਾਲਾ ਨੌਜਵਾਨ ਗੰਭੀਰ ਜ਼ਖ਼ਮੀ ਹੋਇਆ ਹੈ, ਜੋ ਫਿਲਹਾਲ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ। ਪੁਲੀਸ ਨੇ ਇਸ ਮਾਮਲੇ ਵਿੱਚ 44 ਸਾਲਾ ਹਮਲਾਵਰ ਡੈਨੀਅਲ ਸੀਨ ਜੇਮਜ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨੂੰ ਮੰਗਲਵਾਰ ਨੂੰ ਵਿਲਸਡਨ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼ ਕਰਕੇ ਕਤਲ, ਕਤਲ ਦੀ ਕੋਸ਼ਿਸ਼ ਅਤੇ ਮਾਰੂ ਹਥਿਆਰ ਰੱਖਣ ਦੇ ਦੋਸ਼ ਆਇਦ ਕੀਤੇ ਗਏ ਹਨ। ਮੈਟਰੋਪੋਲੀਟਨ ਪੁਲੀਸ ਨੇ ਦੱਸਿਆ ਕਿ ਐਤਵਾਰ ਨੂੰ ਹੇਜ਼ ਦੀ ਅਕਸਬ੍ਰਿਜ ਰੋਡ ਸਥਿਤ ਇੱਕ ਘਰ ਵਿੱਚ ਚਾਕੂ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਅਧਿਕਾਰੀ ਲੰਡਨ ਐਂਬੂਲੈਂਸ ਸੇਵਾ ਸਮੇਤ ਮੌਕੇ ’ਤੇ ਪਹੁੰਚੇ, ਤਾਂ ਉੱਥੇ ਕਿਰਨਦੀਪ ਕੌਰ ਚਾਕੂ ਦੇ ਜ਼ਖ਼ਮਾਂ ਨਾਲ ਲਹੂ-ਲੁਹਾਨ ਹਾਲਤ ਵਿੱਚ ਮਿਲੀ। ਐਮਰਜੈਂਸੀ ਸੇਵਾਵਾਂ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲੀਸ ਨੇ ਦੱਸਿਆ ਕਿ ਦੂਜਾ ਜ਼ਖ਼ਮੀ ਨੌਜਵਾਨ ਘਰ ਦੇ ਬਾਹਰ ਮਿਲਿਆ ਸੀ, ਜਿਸ ਦੀ ਜਾਨ ਫਿਲਹਾਲ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਹਮਲਾਵਰ ਨੇ ਵਾਰਦਾਤ ਤੋਂ ਬਾਅਦ ਖਿੜਕੀ ਤੋਂ ਕੁੱਦ ਕੇ ਭੱਜਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਾਰਨ ਉਹ ਖ਼ੁਦ ਵੀ ਜ਼ਖ਼ਮੀ ਹੋ ਗਿਆ ਅਤੇ ਪੁਲੀਸ ਨੇ ਉਸ ਨੂੰ ਨਜ਼ਦੀਕੀ ਇਲਾਕੇ ਵਿੱਚੋਂ ਹੀ ਦਬੋਚ ਲਿਆ ਗਿਆ।

ਰੁਝਾਨ ਖਬਰਾਂ