18.2 C
Vancouver
Thursday, August 13, 2026

ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪਹੁੰਚਣ ’ਤੇ ਸਜੇ ਧਾਰਮਿਕ ਦੀਵਾਨ

ਨੋਟ : ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਪਹੁੰਚਣ ਤੇ ਸਤਿਗੁਰਾਂ ਦਾ ਸ਼ੁਕਰਾਨਾਂ ਕਰਦਿਆਂ ਸਮੂਹ ਸੰਗਤਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ 12 ਜੁਲਾਈ ਦਿਨ ਐਤਵਾਰ ਨੂੰ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਗੁਰਬਾਣੀ ਸ਼ਬਦ ਕੀਰਤਨ ਤੋਂ ਉਪਰੰਤ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੈੰਬਰ ਭਾਈ ਸਰਬਜੀਤ ਸਿੰਘ ਰੇਣੁਕਾ, ਅਤੇ ਐਡਜੈਕਟਿਵ ਮੈੰਬਰ ਬੀਬੀ ਹਰਜਿੰਦਰ ਕੌਰ, ਭਾਈ ਗਿਆਨ ਸਿੰਘ ਸੰਧੂ ਤਥਾ ਹੋਰ ਬੁਲਾਰਿਆਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਗੁਰਬਾਣੀ ਦੇ ਅਦਬ ਪ੍ਰਤੀ ਸੰਗਤਾਂ ਨੂੰ ਜਾਣੂੰ ਕਰਵਾਇਆਂ ਅਤੇ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਸੰਦੇਸ਼ ਦੀ ਪਾਲਣਾ ਕਰਦਿਆਂ ਸੰਗਤਾਂ ਨੂੰ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਹੋਣ ਦੀ ਪ੍ਰੇਰਨਾ ਕੀਤੀ।

ਰੁਝਾਨ ਖਬਰਾਂ