22.2 C
Vancouver
Thursday, August 13, 2026

ਸਰੀ ਵਿੱਚ ਸਲਾਨਾ ਸੱਭਿਆਚਾਰਕ ਅਤੇ ਇਤਿਹਾਸਕ ‘ਮੇਲਾ ਗ਼ਦਰੀ ਬਾਬਿਆਂ ਦਾ’ 2 ਅਗਸਤ ਨੂੰ

ਸਰੀ, (ਹਰਦਮ ਮਾਨ): ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30ਵਾਂ ਸਲਾਨਾ ਸੱਭਿਆਚਾਰਕ ਅਤੇ ਇਤਿਹਾਸਕ ‘ਮੇਲਾ ਗ਼ਦਰੀ ਬਾਬਿਆਂ ਦਾ’ 2 ਅਗਸਤ 2026 ਨੂੰ ਬੇਅਰ ਕ੍ਰੀਕ ਪਾਰਕ, ਸਰੀ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਸਾਹਿਬ ਥਿੰਦ ਨੇ ਦੱਸਿਆ ਹੈ ਕਿ ਇਹ ਮੇਲਾ ਗ਼ਦਰ ਲਹਿਰ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਦੇ ਪਰਵਾਨਿਆਂ ਨੂੰ ਸਮਰਪਿਤ ਹੋਵੇਗਾ। ਇਸ ਦੌਰਾਨ ਗ਼ਦਰੀ ਬਾਬਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਨਵੀਂ ਪੀੜ੍ਹੀ ਨੂੰ ਦੇਸ਼ ਭਗਤੀ, ਇਤਿਹਾਸ ਅਤੇ ਪੰਜਾਬੀ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤੇ ਜਾਣਗੇ।
ਮੇਲੇ ਵਿੱਚ ਪੰਜਾਬੀ ਸੱਭਿਆਚਾਰ, ਲੋਕ-ਗੀਤ, ਇਤਿਹਾਸਕ ਪ੍ਰਦਰਸ਼ਨੀਆਂ ਅਤੇ ਪਰਿਵਾਰਕ ਮਨੋਰੰਜਨ ਦੇ ਨਾਲ-ਨਾਲ ਕਮਿਊਨਿਟੀ ਦੀ ਵੱਡੀ ਸ਼ਮੂਲੀਅਤ ਦੀ ਉਮੀਦ ਹੈ। ਉਹਨਾਂ ਸਮੂਹ ਪੰਜਾਬੀ ਭਾਈਚਾਰੇ ਨੂੰ ਆਪਣੇ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗ਼ਦਰੀ ਬਾਬਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਇਸ ਇਤਿਹਾਸਕ ਮੇਲੇ ਨੂੰ ਕਾਮਯਾਬ ਬਣਾਉਣ ਦੀ ਅਪੀਲ ਕੀਤੀ ਹੈ। ਵਧੇਰੇ ਜਾਣਕਾਰੀ ਲਈ ਕਿਰਪਾਲ ਗਰੇਵਾਲ (604-649-5284) ਜਾਂ ਸਾਹਿਬ ਸਿੰਘ (604-751-6267) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਰੁਝਾਨ ਖਬਰਾਂ