ਵੈਨਕੂਵਰ (ਜੁਗਿੰਦਰ ਸਿੰਘ ਸੁੰਨੜ): ਬੀਤੀ 13 ਸਤੰਬਰ ਦਿਨ ਐਤਵਾਰ ਨੂੰ ਲੰਗਰ ਹਾਲ ਵਿੱਚ ਸਿਹਤ ਸਬੰਧੀ ਡਾਇਬਟੀਜ਼ ਅਤੇ ਬਲੱਡ ਪ੍ਰੈਸ਼ਰ ਚੈੱਕ-ਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ 40 ਦੇ ਲਗਭਗ ਯੂ.ਬੀ.ਸੀ. ਦੇ ਵਿਦਿਆਰਥੀ ਨੇ ਆਪਣੀਆਂ ਸੇਵਾਵਾਂ ਦਿੱਤੀਆਂ ਤੇ ਵੱਡੀ ਗਿਣਤੀ ਵਿੱਚ ਬਲੱਡ ਪ੍ਰੈਸ਼ਰ ਅਤੇ ਡਾਇਬਟੀਜ਼ ਬਲੱਡ ਸ਼ੂਗਰ ਦਾ ਚੈੱਕਅੱਪ ਕੀਤਾ ਗਿਆ ਤੇ ਸਹੀ ਡਾਇਟ ਦੀ ਸਲਾਹ ਦਿੱਤੀ ਗਈ। ਇਸ ਤੋਂ ਇਲਾਵਾ ਵੈਨਕੂਵਰ ਪੁਲੀਸ ਵਲੋਂ ਸਾਊਥ ਏਸ਼ੀਅਨ ਬੱਚਿਆਂ ਨੂੰ ਪੁਲੀਸ ਵਿੱਚ ਭਰਤੀ ਹੋਣ ਦੀ ਪ੍ਰੇਰਨਾ ਦਿੱਤੀ ਗਈ। ਮਹਿਲਾ ਪੁਲਿਸ ਅਧਿਕਾਰੀਆਂ ਵਲੋਂ ਬੇਟੀਆਂ ਨੂੰ ਵੀ ਪੁਲਿਸ ਵਿਚ ਭਰਤੀ ਹੋਣ ਦੀ ਸਲਾਹ ਦਿੱਤੀ ਗਈ। ਜਿਸ ਤੋਂ ਬੱਚੇ ਬਹੁਤ ਪ੍ਰਭਾਵਿਤ ਹੋਏ। ਕੁਲ ਮਿਲਾ ਕੇ ਇਹ ਕੈਂਪ ਬਹੁਤ ਹੀ ਪ੍ਰਭਾਵਸ਼ਾਲੀ ਰਿਹਾ ਜਿਸ ਤੋਂ ਕਿ ਬਚਿਆਂ ਨੇ ਭਰਪੂਰ ਲਾਭ ਉਠਾਇਆ।

