12.6 C
Vancouver
Tuesday, October 6, 2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਵੱਲੋਂ ਨਵੀਂ ਇਮਾਰਤ ਦਾ ਨੀਂਹ ਪੱਥਰ ਸਮਾਗਮ 20 ਸਤੰਬਰ ਨੂੰ

ਵੈਨਕੂਵਰ (ਏਕਜੋਤ ਸਿੰਘ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਨਵੀਂ ਇਮਾਰਤ ਦੀ ਉਸਾਰੀ ਦੇ ਸ਼ੁੱਭ ਆਰੰਭ ਮੌਕੇ ਇਤਿਹਾਸਕ ਨੀਂਹ ਪੱਥਰ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਅਨੁਸਾਰ ਇਹ ਪ੍ਰੋਜੈਕਟ ਸਿੱਖ ਭਾਈਚਾਰੇ ਦੇ ਸੁਨਹਿਰੇ ਭਵਿੱਖ ਲਈ ਇੱਕ ਸਦੀਵੀ ਨਿਵੇਸ਼ ਸਾਬਤ ਹੋਵੇਗਾ। ਇਸ ਮੁਬਾਰਕ ਮੌਕੇ ਦੇ ਸਬੰਧ ਵਿੱਚ 15 ਸਤੰਬਰ ਤੋਂ 23 ਸਤੰਬਰ ਤੱਕ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾ ਰਹੇ ਹਨ। ਮੁੱਖ ਨੀਂਹ ਪੱਥਰ ਸਮਾਗਮ ਐਤਵਾਰ, 20 ਸਤੰਬਰ 2026 ਨੂੰ ਦੁਪਹਿਰ 12:00 ਵਜੇ 8115-132 ਸਟ੍ਰੀਟ, ਸਰੀ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਰਾਗੀ ਹਰਜਿੰਦਰ ਸਿੰਘ ਬੀੜ ਸਾਹਿਬ ਵਾਲੇ ਅਤੇ ਭਾਈ ਪਰਮਿੰਦਰ ਸਿੰਘ ਹੰਬੜਾਂ (ਲੁਧਿਆਣਾ) ਵਾਲਿਆਂ ਦੇ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਅਰਦਾਸੀਏ ਸਿੰਘ ਗਿਆਨੀ ਗੁਰਚਰਨ ਸਿੰਘ ਸਮੇਤ ਕਈ ਪਤਵੰਤੇ ਸੱਜਣ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਇਸ ਇਤਿਹਾਸਕ ਕਾਰਜ ਦਾ ਹਿੱਸਾ ਬਣਨ ਲਈ ਪਰਿਵਾਰਾਂ ਸਮੇਤ ਪਹੁੰਚਣ ਦੀ ਨਿਮਰਤਾ ਸਹਿਤ ਅਪੀਲ ਕੀਤੀ ਹੈ। ਸਮਾਗਮ ਸਬੰਧੀ ਵਧੇਰੇ ਜਾਣਕਾਰੀ ਲਈ ਸੰਗਤਾਂ ਫ਼ੋਨ ਨੰਬਰ 604-590-3232, 778-908-3221 ਜਾਂ 604-441-3737 ’ਤੇ ਸੰਪਰਕ ਕਰ ਸਕਦੀਆਂ ਹਨ।

ਰੁਝਾਨ ਖਬਰਾਂ