12.6 C
Vancouver
Tuesday, October 6, 2026

ਬਾਬਾ ਫਰੀਦ ਜੀ ਦੇ 28ਵੇਂ ਸਾਲਾਨਾ ਆਗਮਨ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਅੱਜ ਤੋਂ

ਵੈਨਕੂਵਰ (ਏਕਜੋਤ ਸਿੰਘ): ਬਾਬਾ ਫਰੀਦ ਸੁਸਾਇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ, ਬੀ.ਸੀ. (8115, 132 ਸਟ੍ਰੀਟ) ਵਿਖੇ ਸ਼ੇਖ਼ ਫਰੀਦ ਜੀ ਦਾ ਆਗਮਨ ਪੁਰਬ 18, 19 ਅਤੇ 20 ਸਤੰਬਰ ਨੂੰ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸੰਗਤਾਂ ਦੇ ਨਿਸ਼ਕਾਮ ਸਹਿਯੋਗ ਸਦਕਾ ਇਸ ਸਾਲ ਇਹ ਪੁਰਬ ਲਗਾਤਾਰ 28ਵੇਂ ਸਾਲ ਮਨਾਇਆ ਜਾ ਰਿਹਾ ਹੈ। ਫਰੀਦਕੋਟ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਭਾਈਚਾਰਾ ਹਰ ਸਾਲ ਇਸ ਸਮਾਗਮ ਨੂੰ ਉਤਸ਼ਾਹ ਨਾਲ ਮਨਾਉਂਦਾ ਹੈ। ਸਮਾਗਮ ਦੀ ਸ਼ੁਰੂਆਤ ਮੌਕੇ 18 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਉਪਰੰਤ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਭੋਗ ਪਾਏ ਜਾਣਗੇ। ਇਸ ਪਵਿੱਤਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਜੀ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਬਲਵਿੰਦਰ ਸਿੰਘ ਸਰਾਂ, ਕੁਲਬੀਰ ਸਿੰਘ ਬਰਾੜ, ਬੇਅੰਤ ਸਿੰਘ ਡੋਡ, ਅਮਰਦੀਪ ਸਿੰਘ ਖੋਸਾ, ਦਰਸ਼ਨ ਸਿੰਘ ਸੰਘਾ, ਹਰਿੰਦਰ ਸਿੰਘ ਸੰਧੂ ਅਤੇ ਮਨਦੀਪ ਧਾਲੀਵਾਲ ਸਮੇਤ ਸਮੂਹ ਪ੍ਰਬੰਧਕਾਂ ਨੇ ਸੰਗਤਾਂ ਨੂੰ ਤਿੰਨੇ ਦਿਨ ਪਰਿਵਾਰਾਂ ਸਮੇਤ ਗੁਰੂ ਘਰ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ। ਵਧੇਰੇ ਜਾਣਕਾਰੀ ਲਈ ਗੁਰਦੁਆਰਾ ਸਾਹਿਬ ਦੇ ਫ਼ੋਨ ਨੰਬਰ 604-590-3232 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਰੁਝਾਨ ਖਬਰਾਂ