Sunday, April 20, 2025
12.4 C
Vancouver

ਪਿਛਲੇ ਪੰਜ ਸਾਲਾਂ ਦੌਰਾਨ ਕੈਨੇਡਾ ਵਿਚ ਸਿਆਸਤਦਾਨਾਂ ‘ਤੇ ਹਿੰਸਕ ਹਮਲੇ 800% ਵਧੇ

 

ਸਰੀ, (ਏਕਜੋਤ ਸਿੰਘ): ਪਿਛਲੇ ਪੰਜ ਸਾਲਾਂ ਵਿੱਚ ਕੈਨੇਡਾ ਵਿੱਚ ਪ੍ਰਧਾਨ ਮੰਤਰੀ ਅਤੇ ਸਾਰੀਆਂ ਪਾਰਟੀਆਂ ਦੇ ਸਿਆਸਤਦਾਨਾਂ ਦੇ ਖਿਲਾਫ ਧਮਕੀਆਂ ਅਤੇ ਹਿੰਸਾ ਦੇ ਖ਼ਤਰੇ ਵਿਚ ਲਗਭਗ 800% ਦਾ ਵਾਧਾ ਹੋਇਆ ਹੈ। ਇਹ ਵਾਧਾ ਸਿਆਸਤਦਾਨਾਂ ਦੀ ਜ਼ਿੰਦਗੀ ਨੂੰ ਖਤਰੇ ਵਿੱਚ ਪਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਸੁਰੱਖਿਆ ਪ੍ਰਤੀ ਵੀ ਚਿੰਤਾ ਦਾ ਵੱਡਾ ਵਿਸ਼ਾ ਬਣ ਕੇ ਉਭਰਿਆ ਹੈ। ਅਗਲੀਆਂ ਚੋਣਾਂ ਦਾ ਸਮਾਂ ਵੀ ਨਜ਼ਦੀਕ ਹੈ ਜਿਸ ਦੇ ਚਲਦੇ ਇਹ ਮੁੱਦਾ ਹੋਰ ਵੀ ਸੰਵੇਦਨਸ਼ੀਲ ਬਣ ਗਿਆ ਹੈ।
ਸਰਕਾਰੀਆਂ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੇ ਖਿਲਾਫ ਧਮਕੀਆਂ ਦਾ ਵਾਧਾ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਇਨ੍ਹਾਂ ਧਮਕੀਆਂ ਦੇ ਮਾਮਲੇ ਵਿਚ ਸਾਲ 2019 ਤੋਂ ਲੈ ਕੇ 2024 ਤੱਕ ਲਗਭਗ 800% ਦਾ ਵਾਧਾ ਰਿਪੋਰਟ ਕੀਤਾ ਗਿਆ ਹੈ। ਕੈਨੇਡਾ ਵਿੱਚ ਇਸ ਵਾਧੇ ਨਾਲ ਸਿਆਸਤਦਾਨਾਂ ਨੂੰ ਨਾ ਸਿਰਫ ਆਪਣੇ ਪ੍ਰੋਫੈਸ਼ਨਲ ਜੀਵਨ ਵਿੱਚ, ਸਗੋਂ ਆਪਣੇ ਨਿੱਜੀ ਜੀਵਨ ਵਿੱਚ ਵੀ ਔਖੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਾਹਰਾਂ ਦਾ ਕਹਿਣਾ ਹੈ ਕਿ ਇਹ ਘਟਨਾਵਾਂ ਇਸਲਈ ਵੱਧ ਰਹੀਆਂ ਹਨ ਕਿਉਂਕਿ ਅੱਜ ਕਲ ਦੇ ਸਿਆਸੀ ਮਾਹੌਲ ਵਿੱਚ ਤਨਾਅ ਅਤੇ ਨਫਰਤ ਵਧੀ ਹੈ। ਸੋਸ਼ਲ ਮੀਡੀਆ, ਮੀਡੀਆ ਅਤੇ ਇੰਟਰਨੈੱਟ ‘ਤੇ ਸਿਆਸੀ ਵਿਰੋਧੀਆਂ ਨੂੰ ਖ਼ਤਰੇ ਵਿੱਚ ਪਾਉਣ ਵਾਲੀ ਗੱਲਾਂ ਤੇਜ਼ੀ ਨਾਲ ਫੈਲ ਰਹੀਆਂ ਹਨ, ਜੋ ਸਿਆਸਤਦਾਨਾਂ ਦੇ ਲਈ ਬਹੁਤ ਹੀ ਗੰਭੀਰ ਹਨ।
ਜਿਵੇਂ ਜਿਵੇਂ ਅਗਲੀ ਚੋਣਾਂ ਨੇੜੇ ਆ ਰਹੀਆਂ ਹਨ, ਇਹ ਸਥਿਤੀ ਹੋਰ ਵਿਗੜ ਸਕਦੀ ਹੈ। ਕੈਨੇਡਾ ਵਿੱਚ ਹਾਲ ਹੀ ਵਿੱਚ ਹੋਏ ਕੁਝ ਹਮਲਿਆਂ ਨੇ ਸਿਆਸਤਦਾਨਾਂ ਦੀ ਸੁਰੱਖਿਆ ਦੇ ਮੁੱਦੇ ਨੂੰ ਦੁਬਾਰਾ ਉਭਾਰ ਦਿੱਤਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਹੋਰ ਕਈ ਪਾਰਟੀ ਲੀਡਰਾਂ ਨੂੰ ਅਤੀਤ ਵਿੱਚ ਸਿਆਸੀ ਵਿਰੋਧੀਆਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ ਹੈ। ਸਰਕਾਰ ਅਤੇ ਪੁਲਿਸ ਨੇ ਇਸ ਤਰ੍ਹਾਂ ਦੇ ਹਮਲਿਆਂ ਨੂੰ ਰੋਕਣ ਲਈ ਕਈ ਉਪਰਾਲੇ ਕੀਤੇ ਹਨ, ਪਰ ਸਥਿਤੀ ਦੇ ਨਿਯੰਤਰਣ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕੀਤਾ ਜਾ ਰਿਹਾ ਹੈ।
ਮਾਹਰਾਂ ਦਾ ਕਹਿਣਾ ਹੈ ਕਿ ਇਸ ਦਾ ਵੱਡਾ ਕਾਰਨ ਮੀਡੀਆ ਅਤੇ ਇੰਟਰਨੈੱਟ ‘ਤੇ ਜਾਨਬੂਝ ਕੇ ਉਤਪੰਨ ਕੀਤੀਆਂ ਗਈਆਂ ਤਣਾਅ ਵਾਲੀਆਂ ਗੱਲਾਂ ਹਨ। ਇਸ ਦੇ ਨਾਲ ਨਾਲ ਸਿਆਸੀ ਵਿਵਾਦਾਂ ਅਤੇ ਟਰੋਲਿੰਗ ਨੇ ਸਿਆਸਤਦਾਨਾਂ ਦੇ ਵਿਰੁੱਧ ਨਫਰਤ ਅਤੇ ਹਿੰਸਾ ਦੇ ਮਾਹੌਲ ਨੂੰ ਵਧਾ ਦਿੱਤਾ ਹੈ। ਸੋਸ਼ਲ ਮੀਡੀਆ ਪਲੈਟਫਾਰਮਾਂ ਉੱਤੇ ਹੋ ਰਹੀ ਇਸ ਤਰ੍ਹਾਂ ਦੀ ਨਫਰਤ ਵਾਲੀ ਪ੍ਰਚਾਰ ਦੇ ਕਾਰਨ ਸਿਆਸਤਦਾਨਾਂ ਦੀ ਜ਼ਿੰਦਗੀ ਖ਼ਤਰੇ ਵਿੱਚ ਪੈ ਗਈ ਹੈ। ਠਹਸਿ ਰੲਪੋਰਟ ਾੳਸ ਾਰਟਿਟੲਨ ਬੇ ਸ਼ਮਿਰੳਨਜਟਿ ਸ਼ਨਿਗਹ ੳਸ ਪੳਰਟ ੋਡ ਟਹੲ ਲ਼ੋਚੳਲ ਝੋੁਰਨੳਲਸਿਮ ੀਨਟਿੳਿਟਵਿੲ.