Saturday, May 17, 2025
11.8 C
Vancouver

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਡਿਜੀਟਲ ਕਲਾਸ ਰੂਮ ਦਾ ਉਦਘਾਟਨ ਕੀਤਾ

ਭਗਤਾ ਭਾਈਕਾ (ਵੀਰਪਾਲ ਭਗਤਾ): ਸਰਕਾਰੀ ਹਾਈ ਸਕੂਲ ਕਿਸ਼ਨਗੜ੍ਹ ਵਿਖੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿਮ ਤਹਿਤ 7.51 ਲੱਖ ਦੀ ਲਾਗਤ ਨਾਲ ਬਣਾਏ ਗਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਨਿਹਾਲ ਸਿੰਘ ਵਾਲਾ ਵਲੋਂ ਕੀਤਾ ਗਿਆ। ਸਕੂਲ ਪਹੁੰਚਣ ‘ਤੇ ਇੰਚਾਰਜ ਮੈਡਮ ਪਿਅੰਕਾ ਦੀ ਅਗਵਾਈ ਹੇਠ ਸਟਾਫ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦਾ ਅਗਾਜ ਨੌਵੀ ਜਮਾਤ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਵਲੋਂ ਮਹਿਮਾਨਾਂ ਦਾ ਸਵਾਗਤੀ ਸ਼ਬਦਾਂ ਨਾਲ ਕੀਤਾ ਗਿਆ। ਇਸੇ ਦੌਰਾਨ ਹੀ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਰਵਨੀਤ ਕੌਰ ਅਤੇ ਦੀਪਿਕਾ ਵਲੋਂ ਸ਼ਬਦ ਗਾਇਨ ਕੀਤਾ ਗਿਆ। ਵਿਧਾਇਕ ਦੀ ਅਗਵਾਈ ਹੇਠ ਸਕੂਲ ਦੀ ਅੱਠਵੀਂ ਜਮਾਤ ਵਿਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜੀਸ਼ਨ ਲੈਣ ਵਾਲੀਆਂ ਵਿਦਿਅਰਥਣਾਂ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਭੇਟ ਕੀਤੇ ਗਏ। ਨਵੇਂ ਉਸਾਰੇ ਗਏ ਕਲਾਸ ਰੂਮ ਦਾ ਉਦਘਾਟਨ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦੀ ਨਹਾਰ ਬਦਲਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਉਮੀਦਾ ਤੇ ਖਰਾ ਉਤਰ ਕੇ ਸੂਬੇ ਦਾ ਸਰਬਪੱਖੀ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰੀਬ 1700 ਸਰਕਾਰੀ ਸਕੂਲਾਂ ਇੰਟਰਨਿੱਟ ਵਾਈਫਾਈ ਨਾਲ ਜੋੜਕੇ ਨੂੰ ਸਮੇਂ ਦੇ ਹਾਣੀ ਬਣਾਉਣ ਦਾ ਉਪਰਾਲਾ ਕੀਤਾ ਹੈ ਅਤੇ ਸਰਕਾਰ ਲੰਮੇ ਸਮੇਂ ਤੋਂ ਸਕੂਲਾਂ ਵਿਚ ਪਈ ਖਾਲੀ ਪੋਸਟਾਂ ਨੂੰ ਭਰਨ ਲਈ ਦਿਨ ਰਾਤ ਇਕ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀ ਕਿ ਆਪ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨ ਕਰ ਰਹੀ ਹੈ।
ਇਸ ਮੌਕੇ ਸਕੂਲ ਇੰਚਾਰਜ ਪ੍ਰਿਅੰਕਾ ਨੇ ਸਕੂਲ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਦੇ ਹੋਏ ਪੰਜਾਬ ਸਰਕਾਰ ਦੁਆਰਾ ਸਿੱਖਿਆ ਦੇ ਖੇਤਰ ਵਿਚ ਕੀਤੇ ਗਏ ਵਿਸ਼ੇਸ਼ ਉਪਰਾਲਿਆ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਹਾਜਰੀਨ ਨੂੰ ਸਰਕਾਰੀ ਸਕੂਲਾਂ ਅੰਦਰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਬੱਚਿਆਂ ਨੂੰ ਵੱਡੀ ਪੱਧਰ ਤੇ ਸਕੂਲਾਂ ਵਿਚ ਦਾਖਲਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਬੱਚਿਆਂ ਉਜਵਲ ਭਵਿੱਖ ਲਈ ਹੋਰ ਲੋੜੀਦੀਆਂ ਦੀਆਂ ਸਹੂਲਤਾਂ ਦੀ ਮੰਗ ਰੱਖੀ।
ਇਸ ਸਮੇਂ ਡਾ. ਰਾਜਵੀਰ ਸਿੰਘ ਰੌਂਤਾ ਨੇ ਬੋਲਦੇ ਹੋਏ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਸਿੱਖਿਆ ਦੇ ਖੇਤਰ ਵਿਚ ਬਦਲਾਅ ਦੀ ਪ੍ਰਸੰਸਾ ਕੀਤੀ ਗਈ। ਸਮਾਗਮ ਦੇ ਅੰਤ ਵਿਚ ਭੁਪਿੰਦਰ ਸਿੰਘ ਮੁੱਖ ਅਧਿਆਪਕ ਮਧੇਕੇ ਵਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਮੰਚ ਸੰਚਾਲਕ ਦੀ ਭੁਮਿਕਾ ਗੁਰਪ੍ਰੀਤ ਸਿੰਘ ਈਟੀਟੀ ਅਧਿਆਪਕ ਦੀਨਾ ਸਾਹਿਬ ਵਲੋਂ ਬਾਖੂਬੀ ਨਾਲ ਨਿਭਾਈ ਗਈ। ਇਸ ਮੌਕੇ ਸਕੂਲ ਸਟਾਫ ਵਲੋਂ ਹਲਕਾ ਵਿਧਾਇਕ ਬਿਲਸਪੁਰ ਸਮੇਤ ਹਾਜਰੀਨ ਪ੍ਰਮੁੱਖ ਸ਼ਖਸੀਅਤਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਵਰਿੰਦਰਪਾਲ ਸ਼ਰਮਾ ਚੇਅਰਮੈਨ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ, ਬਲਵਿੰਦਰ ਸਿੰਘ ਬੈਂਸ ਜਿਲ੍ਹਾ ਕੁਆਰਡੀਨੇਟਰ, ਖੇਡ ਅਫਸਰ ਸਿੱਖਿਆ ਵਿਭਾਗ ਮੋਗਾ, ਵੀਰਪਾਲ ਭਗਤਾ ਸੂਬਾ ਕਮੇਟੀ ਮੈਂਬਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਸੁਖਪਾਲ ਸਿੰਘ ਸੋਨੀ ਪ੍ਰਧਾਨ ਪ੍ਰੈਸ ਕਲੱਬ ਭਗਤਾ, ਜਗਸੀਰ ਸਿੰਘ ਮੁੱਖ ਅਧਿਆਪਕ ਦੀਦਾਰੇ ਵਾਲਾ, ਇੰਦਰਜੀਤ ਕੌਰ ਮੁੱਖ ਅਧਿਆਪਕ ਖਾਈ, ਜਗਦੇਵ ਸਿੰਘ ਕੰਪਿਊਟਰ ਅਧਿਆਪਕ, ਮੈਡਮ ਰਵਿੰਦਰ ਕੌਰ ਪੀਟੀਆਈ, ਬੇਅੰਤ ਸਿੰਘ ਇੰਚਾਰਜ ਪ੍ਰਾਇਮਰੀ ਸਕੂਲ, ਅਮਰਜੀਤ ਕੌਰ ਸਰਪੰਚ, ਮੰਦਰ ਸਿੰਘ ਸਰਪੰਚ, ਕੇਵਲ ਸਿੰਘ ਆਪ ਆਗੂ, ਗੁਰਚਰਨ ਸਿੰਘ ਪੰਚ, ਬਲਦੇਵ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਬਲਵੀਰ ਸਿੰਘ ਪੰਚ, ਗੁਰਮੀਤ ਕੌਰ ਪੰਚ, ਜਸਵੀਰ ਕੌਰ ਪੰਚ, ਲਖਵਿੰਦਰ ਕੌਰ ਪੰਚ ਸਮੇਤ ਵੱਡੀ ਗਿਣਤੀ ਵਿਚ ਸਕੂਲੀ ਬੱਚਿਆਂ ਦੇઠਮਾਪੇઠਹਾਜਰઠਸਨ