Saturday, November 23, 2024
9.5 C
Vancouver

ਵੈਨਕੂਵਰ ‘ਚ ਏ.ਪੀ. ਢਿੱਲੋਂ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ

 

ਵੈਨਕੂਵਰ, (ਏਕਜੋਤ ਸਿੰਘ): ਪ੍ਰਸਿੱਧ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਵੈਨਕੂਵਰ ਸਥਿਤ ਘਰ ਦੇ ਬਾਹਰ ਬੀਤੇ ਦਿਨੀਂ ਗੋਲੀਬਾਰੀ ਹੋਈ। ਸਥਾਨਕ ਪੁਲਿਸ ਦੇ ਮੁਤਾਬਕ, ਇਹ ਵਾਰਦਾਤ ਸਵੇਰੇ 3 ਵਜੇ ਦੇ ਕਰੀਬ ਹੋਈ। ਘਟਨਾ ਦੇ ਦੌਰਾਨ ਕਿਸੇ ਵੀ ਵਿਅਕਤੀ ਨੂੰ ਕੋਈ ਚੋਟ ਨਹੀਂ ਲੱਗੀ ਹੈ, ਪਰ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਨਵੇਂ ਸਵਾਲ ਖੜ੍ਹੇ ਕੀਤੇ ਹਨ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਹਿ ਰਹੀ ਹੈ ਕਿ ਇਸ ਵਾਰਦਾਤ ਦੇ ਕਾਰਨ ਨੂੰ ਲੈ ਕੇ ਅਜੇ ਤੱਕ ਕੋਈ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸਥਾਨਕ ਲੋਕਾਂ ‘ਚ ਇਸ ਘਟਨਾ ਤੋ ਬਾਅਦ ਡਰ ਬਣਿਆ ਹੋਇਆ ਹੈ, ਅਤੇ ਕਈ ਲੋਕ ਇਸ ਘਟਨਾ ਨੂੰ ਵੈਨਕੂਵਰ ਵਿਚ ਵਧ ਰਹੀ ਗੈਂਗ-ਸੰਬੰਧਿਤ ਹਿੰਸਾ ਨਾਲ ਜੋੜ ਰਹੇ ਹਨ।

ਸਥਾਨਕ ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਇਲਾਕੇ ਦੀ ਸੁਰੱਖਿਆ ਵਧਾਉਣ ਲਈ ਸਖਤ ਕਦਮ ਉਠਾ ਰਹੇ ਹਨ ਅਤੇ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹਨ। ਗਾਇਕ ਏ.ਪੀ. ਢਿੱਲੋਂ ਨੇ ਅਜੇ ਤੱਕ ਇਸ ਮਾਮਲੇ ਬਾਰੇ ਕੋਈ ਅਧਿਕਾਰਿਕ ਬਿਆਨ ਨਹੀਂ ਦਿੱਤਾ ਹੈ।ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਵੀਡੀਓ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗੋਲੀਬਾਰੀ ਦੀ ਜਾਂਚ ਜਾਰੀ ਹੈ ਅਤੇ ਹਾਲਾਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।